Breaking News
Home / ਪੰਜਾਬ / ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ

ਸੰਯੁਕਤ ਸਮਾਜ ਮੋਰਚਾ ਰਚੇਗਾ ਇਤਿਹਾਸ : ਬਲਬੀਰ ਸਿੰਘ ਰਾਜੇਵਾਲ

ਕਿਹਾ : ਪੰਜਾਬ ਵਿਚ ਨਹੀਂ ਮਿਲੇਗਾ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਵਲੋਂ ਹਲਕਾ ਸਮਰਾਲਾ ਤੋਂ ਚੋਣ ਲੜੇ ਬਲਬੀਰ ਸਿੰਘ ਰਾਜੇਵਾਲ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਵੀ ਹਨ। ਇਸੇ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ਵਿਚ ਜਿਹੜੀਆਂ ਵੀ ਸੀਟਾਂ ’ਤੇ ਸੰਯੁਕਤ ਸਮਾਜ ਮੋਰਚਾ ਨੇ ਚੋਣ ਲੜੀ ਹੈ, ਉਹਨਾਂ ਸੀਟਾਂ ’ਤੇ ਰੀਵਿਊ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਸਿਆਸੀ ਪਾਰਟੀ ਨੂੰ ਬਹੁਮਤ ਮਿਲਦਾ ਦਿਖਾਈ ਨਹੀਂ ਦੇ ਰਿਹਾ, ਪਰ ਸੰਯੁਕਤ ਸਮਾਜ ਮੋਰਚਾ ਇਤਿਹਾਸ ਰਚੇਗਾ। ਜ਼ਿਕਰਯੋਗ ਹੈ ਕਿ ਲੰਘੀ 20 ਫਰਵਰੀ ਨੂੰ ਪੰਜਾਬ ’ਚ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਨ੍ਹਾਂ ਦੇ ਨਤੀਜੇ ਆਉਂਦੀ 10 ਮਾਰਚ ਨੂੰ ਆਉਣੇ ਹਨ। ਇਸ ਮੌਕੇ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਗੱਲਬਾਤ ਕਰਦਿਆਂ ਰਾਜੇਵਾਲ ਹੋਰਾਂ ਨੇ ਕਿਹਾ ਕਿ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਯੂਕਰੇਨ ਵਿਚੋਂ ਆਪਣੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਵੇ। ਬੀਬੀਐਮਬੀ ਮਾਮਲੇ ’ਤੇ ਰਾਜੇਵਾਲ ਨੇ ਕਿਹਾ ਕਿ ਅਜਿਹੇ ਹੋਰ ਵੀ ਕਈ ਮੁੱਦੇ ਹਨ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ 7 ਮਾਰਚ ਨੂੰ ਪੰਜਾਬ ’ਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪੇਗਾ।

 

Check Also

ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਲੱਗਿਆ ਵੱਡਾ ਸਦਮਾ

ਪੁੱਤਰ ਕੰਵਰ ਮੱਕੜ ਦਾ ਹੋਇਆ ਦੇਹਾਂਤ ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ …