6.7 C
Toronto
Thursday, November 6, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਯੂਕਰੇਨ ਸਮੇਤ ਵੱਖ-ਵੱਖ ਮੁੱਦਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਯੂਕਰੇਨ ਅਤੇ ਰੂਸ ਦਰਮਿਆਨ ਚੱਲ ਰਹੀ ਜੰਗ ਕਾਰਨ ਪੈਦਾ ਹੋਈ ਸਥਿਤੀ ‘ਚੋਂ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਪੂਰੀ ਜਾਣਕਾਰੀ ਦਿੱਤੀ। ਧਿਆਨ ਰਹੇ ਕਿ ਯੂਕਰੇਨ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਮੋਦੀ ਸਰਕਾਰ ਵੱਲੋਂ ਅਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਯੂਕਰੇਨ ਵਿਚੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਚਾਰ ਕੇਂਦਰੀ ਮੰਤਰੀਆਂ ਨੂੰ ਗੁਆਂਢੀ ਦੇਸ਼ਾਂ ‘ਚ ਭੇਜ ਕੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਹੈ। ਜਿਨ੍ਹਾਂ ਵਿਚੋਂ ਕੇਂਦਰੀ ਮੰਤਰੀ ਵੀ. ਕੇ. ਸਿੰਘ ਪੋਲੌਂਡ ‘ਚ, ਕਿਰਨ ਰਿਜੀਜੂ ਸਲੋਵਾਕੀਆ ‘ਚ, ਹਰਦੀਪ ਸਿੰਘ ਪੁਰੀ ਹੰਗਰੀ ‘ਚ ਅਤੇ ਜਿਓਤਿਰਦਿੱਤਿਆ ਸਿੰਧੀਆਂ ਰੋਮਾਨੀਆ ‘ਚ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਤਾਲਮੇਲ ਬਣਾਉਣ ‘ਚ ਰੁੱਝੇ ਹੋਏ ਹਨ।

RELATED ARTICLES
POPULAR POSTS