8.2 C
Toronto
Friday, November 7, 2025
spot_img
Homeਭਾਰਤਦਿੱਲੀ ਦੰਗਿਆਂ ਦੇ ਮਾਮਲੇ 'ਚ ਭਾਜਪਾ ਤੇ ਕਾਂਗਰਸੀ ਆਗੂਆਂ ਨੂੰ ਅਦਾਲਤ ਵਲੋਂ...

ਦਿੱਲੀ ਦੰਗਿਆਂ ਦੇ ਮਾਮਲੇ ‘ਚ ਭਾਜਪਾ ਤੇ ਕਾਂਗਰਸੀ ਆਗੂਆਂ ਨੂੰ ਅਦਾਲਤ ਵਲੋਂ ਨੋਟਿਸ ਜਾਰੀ

ਉੱਤਰ-ਪੂਰਬੀ ਦਿੱਲੀ ਵਿਚ 2020 ‘ਚ ਹੋਏ ਸਨ ਦੰਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੰਗਿਆਂ ਦੇ ਮਾਮਲੇ ਵਿਚ ਹਾਈਕੋਰਟ ਨੇ ਕਈ ਵੱਡੀਆਂ ਸਿਆਸੀ ਹਸਤੀਆਂ ਨੂੰ ਨੋਟਿਸ ਭੇਜਿਆ ਹੈ। ਇਸ ਵਿਚ ਪੁੱਛਿਆ ਗਿਆ ਹੈ ਕਿ ਕਿਉਂ ਨਾ ਇਸ ਮਾਮਲੇ ਵਿਚ ਇਕ ਧਿਰ ਦੇ ਰੂਪ ‘ਚ ਉਨ੍ਹਾਂ ‘ਤੇ ਮੁਕੱਦਮਾ ਚਲਾਇਆ ਜਾਵੇ।
ਅਦਾਲਤ ਨੇ ਇਸ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਪਾਰਟੀ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਨੋਟਿਸ ਭੇਜਿਆ ਹੈ। ਇਸ ਤੋਂ ਇਲਾਵਾ ਅਜਿਹਾ ਹੀ ਨੋਟਿਸ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਭਾਜਪਾ ਆਗੂ ਕਪਿਲ ਮਿਸ਼ਰਾ, ਭਾਜਪਾ ਸੰਸਦ ਮੈਂਬਰ ਪਰਵੇਸ਼ ਵਰਮਾ ਨੂੰ ਵੀ ਭੇਜਿਆ ਗਿਆ ਹੈ। ਹਾਈਕੋਰਟ ਨੇ ਸਾਰਿਆਂ ਤੋਂ ਚਾਰ ਮਾਰਚ ਤੱਕ ਇਸ ‘ਤੇ ਜਵਾਬ ਮੰਗਿਆ ਹੈ। ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਹੋਈ ਸੀ। ਇਸ ਵਿਚ ਦੰਗੇ ਭੜਕਾਉਣ ਵਿਚ ਕਥਿਤ ਭੂਮਿਕਾ ਲਈ ਸਿਆਸੀ ਆਗੂਆਂ ਸਹਿਤ ਕਈ ਲੋਕਾਂ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਵਿਚ 2020 ਵਿਚ ਦੰਗੇ ਹੋਏ ਸਨ। ਇਨ੍ਹਾਂ ਆਗੂਆਂ ਤੋਂ ਇਲਾਵਾ ‘ਆਪ’ ਆਗੂ ਮਨੀਸ਼ ਸਿਸੋਦੀਆ ਤੇ ਅਮਾਨਤੁੱਲ੍ਹਾ ਖਾਨ, ਏਆਈਐਮਆਈਐਮ ਨੇਤਾ ਵਾਰਿਸ ਪਠਾਣ ਤੇ ਅਕਬਰੂਦੀਨ ਓਵਾਇਸੀ, ਮਹਿਮੂਦ ਪ੍ਰਾਚਾ, ਹਰਸ਼ ਮੰਦਰ ਤੇ ਅਭਿਨੇਤਰੀ ਸਵਰਾ ਭਾਸਕਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।

 

RELATED ARTICLES
POPULAR POSTS