ਓਟਵਾ/ਬਿਊਰੋ ਨਿਊਜ਼ : ਕੋਵਿਡ-19 ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਵਿਆਜ਼ ਦਰਾਂ ਵਿੱਚ ਕੀਤੀ ਗਈ ਭਾਰੀ ਕਟੌਤੀ ਤੋਂ ਬਾਅਦ ਹੁਣ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਤਿੰਨ ਦਹਾਕਿਆਂ ‘ਚ ਸਭ ਤੋਂ ਉੱਤੇ ਪਹੁੰਚੀ ਮਹਿੰਗਾਈ ਦਰ ਨੂੰ ਕਾਬੂ ਕਰਨ ਲਈ ਬੈਂਕ ਵੱਲੋਂ ਇਨ੍ਹਾਂ ਵਿਆਜ਼ ਦਰਾਂ ਵਿੱਚ 0.5 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
ਬੈਂਕ ਆਫ ਕੈਨੇਡਾ ਵੱਲੋਂ ਇਨ੍ਹਾਂ ਵਿਆਜ਼ ਦਰਾਂ ਵਿੱਚ ਕੀਤੇ ਵਾਧੇ ਤੋਂ ਬਾਅਦ ਰੌਇਲ ਬੈਂਕ ਤੇ ਟੀਡੀ ਵੱਲੋਂ ਵੀ ਆਪਣੇ ਲੈਂਡਿੰਗ ਰੇਟ ਵਿੱਚ ਵਾਧਾ ਕੀਤਾ ਜਾਵੇਗਾ। ਹੋਰਨਾਂ ਬੈਂਕਾਂ ਵੱਲੋਂ ਵੀ ਅਜਿਹਾ ਕੀਤੇ ਜਾਣ ਦੀ ਸੰਭਾਵਨਾ ਹੈ। ਹੋਰ ਬੈਂਕ ਕਰਜ਼ੇ ਦੀ ਕੀਮਤ ਵਿੱਚ ਵਾਧਾ ਕਰ ਸਕਦੇ ਹਨ।
Check Also
ਸਮੂਹ ਕੈਨੇਡਾ-ਵਾਸੀਆਂ ਦੀਆਂ ਜੇਬਾਂ ‘ ਚ ਡਾਲਰ ਪਾਉਣ ਲਈ ਸਰਕਾਰ ਨੇ ਦਿੱਤੀਆਂ ਟੈਕਸ ਰਿਆਇਤਾਂ : ਸੋਨੀਆ ਸਿੱਧੂ
ਬਰੈਂਪਟਨ : ਪਿਛਲੇ ਕੁਝ ਸਾਲ ਲੋਕਾਂ ਲਈ ਚੁਣੌਤੀਆਂ ਭਰਪੂਰ ਰਹੇ ਹਨ ਅਤੇ ਇੰਜ ਲੱਗਦਾ ਹੈ, …