11.1 C
Toronto
Thursday, September 24, 2026
spot_img
Homeਪੰਜਾਬਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ : ਪ੍ਰਕਾਸ਼...

ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ : ਪ੍ਰਕਾਸ਼ ਸਿੰਘ ਬਾਦਲ

ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ : ਪ੍ਰਕਾਸ਼ ਸਿੰਘ ਬਾਦਲਕੇਜਰੀਵਾਲ ਨੂੰ ਸੂਬੇ ਦੇ ਥਰਮਲ ਪਲਾਂਟ ਬੰਦ ਕਰਨ ਦਾ ਹਾਮੀ ਦੱਸਿਆ
ਮਾਨਸਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ।
ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ, ਉਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਹੁਣ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਰੋਕ ਨਹੀਂ ਸਕੇਗਾ। ਉਹ ਮਾਨਸਾ ਨੇੜੇ ਪਿੰਡ ਘਰਾਂਗਣਾ ਵਿੱਚ ਆਪਣੇ ਨਿੱਜੀ ਡਰਾਈਵਰ ਨਿਰੰਜਣ ਸਿੰਘ ਦੇ ਘਰ ਉਸ ਦੀ ਮੌਤ ਲਈ ਪਰਿਵਾਰਕ ਮੈਂਬਰਾਂ ਨਾਲ ਅਫਸੋਸ ਕਰਨ ਲਈ ਆਏ ਸਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਲਈ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਹਮੇਸ਼ਾ ਲੜਾਈ ਲੜੀ ਹੈ, ਜਦੋਂਕਿ ਕਾਂਗਰਸ ਸਣੇ ਹੋਰ ਸਿਆਸੀ ਧਿਰਾਂ ਨੇ ਸੂਬੇ ਵਿੱਚ ਆਪਣੀ ਚੌਧਰ ਕਾਇਮ ਕਰਨ ਲਈ ਹੀ ਰੋਟੀਆਂ ਸੇਕੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਰਾਜ ਵਿੱਚ ਲੱਗੇ ਹੋਏ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਹੱਕ ਵਿੱਚ ਹਨ ਅਤੇ ਵਾਰ-ਵਾਰ ਇਹ ਆਖ ਰਹੇ ਹਨ ਕਿ ਪੰਜਾਬ ਦੇ ਤਾਪ ਘਰਾਂ ਅਤੇ ਕਣਕ ਦੇ ਨਾੜ ਸਣੇ ਝੋਨੇ ਦੀ ਪਰਾਲੀ ਨੇ ਦਿੱਲੀ ਵਿੱਚ ਧੂੰਆਂ ਕਰਕੇ ਪ੍ਰਦੂਸ਼ਣ ਫੈਲਾਅ ਰੱਖਿਆ ਹੈ।

 

RELATED ARTICLES
POPULAR POSTS