Breaking News
Home / ਪੰਜਾਬ / ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਲਈ ਕੀਤੀ ਪੂਰੀ ਤਿਆਰੀ

ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਲਈ ਕੀਤੀ ਪੂਰੀ ਤਿਆਰੀ

ਚੋਣ ਨਤੀਜਿਆਂ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ : ਡਾ. ਐਸ. ਕਰੁਣਾ ਰਾਜੂ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਪਈਆਂ ਵੋਟਾਂ ਦੇ ਨਤੀਜੇ 10 ਮਾਰਚ ਨੂੰ ਆ ਜਾਣਗੇ ਅਤੇ ਇਸ ਲਈ ਚੋਣ ਕਮਿਸ਼ਨ ਨੇ ਤਿਆਰੀ ਪੂਰੀ ਕਰ ਲਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਵੱਲੋਂ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਰੱਖਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਵੇਗਾ ਤੇ ਕਾਊਂਟਿੰਗ ਸੈਂਟਰ ਵਿਚ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਹੀ ਜਾਣ ਦਿੱਤਾ ਜਾਵੇਗਾ, ਜਿਨ੍ਹਾਂ ਨੂੰ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਕਾਊਂਟਿੰਗ ਸੈਂਟਰ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ 4 ਵਿਧਾਨ ਸਭਾ ਹਲਕਿਆਂ ਵਿਚ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕੀਤਾ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਸਟਰਾਂਗ ਰੂਮਾਂ ਬਾਹਰ ਟੈਂਟ ਲਾਇਆ ਗਿਆ ਹੈ ਅਤੇ ਇਹ ਨੁਮਾਇੰਦੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਡਾ. ਐੱਸ. ਕਰੁਣਾ ਰਾਜੂ ਵੱਲੋਂ ਸਟਰਾਂਗ ਰੂਮਾਂ ਦਾ ਨਿਰੀਖਣ ਕੀਤਾ ਗਿਆ। ਡਾ.ਕਰੁਣਾ ਰਾਜੂ ਵੱਲੋਂ ਈ.ਵੀ. ਐੱਮ. ਮਸ਼ੀਨਾਂ ਸਬੰਧੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ ਗਈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …