-14.1 C
Toronto
Tuesday, January 20, 2026
spot_img
Homeਭਾਰਤਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ

ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦਾ ਫੈਸਲਾ ਟਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਆਰੋਪੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਛੇਤੀ ਰਿਹਾਈ ਦੇ ਫੈਸਲੇ ਨੂੰ ਟਾਲ ਦਿੱਤਾ ਹੈ। ਪ੍ਰੋਫੈਸਰ ਭੁੱਲਰ ਹਾਲ ਦੀ ਘੜੀ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ।
ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਅਗਲੀ ਐਸਆਰਬੀ ਮੀਟਿੰਗ ਤੱਕ ਲਈ ਟਾਲ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਵੱਲੋਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ ਜ਼ੋਰ ਫੜ ਗਈ ਸੀ। ਬੋਰਡ ਦੇ ਸੱਤ ਮੈਂਬਰਾਂ ਵਿੱਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਗ੍ਰਹਿ ਅਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਅਤੇ ਦਿੱਲੀ ਸਰਕਾਰ ਦੇ ਸਮਾਜ ਭਲਾਈ ਵਿਭਾਗ ਦੇ ਡਾਇਰੈਕਟਰ, ਇੱਕ ਜ਼ਿਲ੍ਹਾ ਜੱਜ ਅਤੇ ਦਿੱਲੀ ਪੁਲਿਸ ਦਾ ਇੱਕ ਸੀਨੀਅਰ ਅਧਿਕਾਰੀ ਸ਼ਾਮਲ ਹੈ। ਪ੍ਰੋ. ਭੁੱਲਰ ਨੂੰ 1993 ਵਿਚ ਦਿੱਲੀ ਵਿਚ ਹੋਏ ਬੰਬ ਧਮਾਕੇ ਵਿਚ 9 ਵਿਅਕਤੀਆਂ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਆਰੋਪੀ ਠਹਿਰਾਇਆ ਗਿਆ ਸੀ। ਧਿਆਨ ਰਹੇ ਕਿ ਪ੍ਰੋਫੈਸਰ ਭੁੱਲਰ ਨੂੰ 25 ਅਗਸਤ 2001 ਨੂੰ ਟਾਡਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ।

RELATED ARTICLES
POPULAR POSTS