ਨਵੀਂ ਦਿੱਲੀ/ਬਿਊਰੋ ਨਿਊਜ਼
ਬ੍ਰਿਟੇਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਨਵਤੇਜ ਸਿੰਘ ਸਰਨਾ ਨੂੰ ਅੱਜ ਅਮਰੀਕਾ ਵਿਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਇਸ ਮਹੱਤਵਪੂਰਨ ਅਹੁਦੇ ‘ਤੇ ਪਹੁੰਚਣ ਵਾਲੇ ਨਵਤੇਜ ਸਿੰਘ ਸਰਨਾ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨਗੇ। ਭਾਰਤੀ ਵਿਦੇਸ਼ ਸੇਵਾ ਵਿਚ 1980 ਬੈਚ ਦੇ ਅਧਿਕਾਰੀ ਨਵਤੇਜ ਸਰਨਾ ਦੇ ਅਮਰੀਕਾ ਵਿਚ ਭਾਰਤੀ ਰਾਜਦੂਤ ਬਣਨ ਨਾਲ ਪੰਜਾਬੀ ਭਾਈਚਾਰੇ ਵਿਚ ਖੁਸ਼ੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਨਵਤੇਜ ਸਿੰਘ ਸਰਨਾ ਪੰਜਾਬ ਦੇ ਜਲੰਧਰ ਖੇਤਰ ਨਾਲ ਸਬੰਧ ਰੱਖਦੇ ਹਨ। ਉਹਨਾਂ ਦਾ ਜਨਮ 1957 ਵਿਚ ਜਲੰਧਰ ਵਿਚ ਹੋਇਆ ਸੀ। ਨਵਤੇਜ ਸਰਨਾ ਦੇ ਪਿਤਾ ਮਹਿੰਦਰ ਸਿੰਘ ਸਰਨਾ ਪੰਜਾਬੀ ਦੇ ਮਸ਼ਹੂਰ ਲੇਖਕ ਰਹੇ ਹਨ। ਜ਼ਿਕਰਯੋਗ ਹੈ ਕਿ 9 ਕਿਤਾਬਾਂ ਲਿਖ ਚੁੱਕੇ ਸਰਨਾ ਤਿੰਨ ਭਾਰਤੀ ਭਾਸ਼ਾਵਾਂ ਸਮੇਤ ਪੰਜ ਭਾਸ਼ਾਵਾਂ ਦੇ ਮਾਹਰ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …