Breaking News
Home / ਪੰਜਾਬ / ਲੁਧਿਆਣਾ ਦੇ ਈਸੇਵਾਲ ਗੈਂਗਰੇਪ ਮਾਮਲੇ ’ਚ ਪੰਜ ਦੋਸ਼ੀਆਂ ਨੂੰ ਉਮਰ ਕੈਦ

ਲੁਧਿਆਣਾ ਦੇ ਈਸੇਵਾਲ ਗੈਂਗਰੇਪ ਮਾਮਲੇ ’ਚ ਪੰਜ ਦੋਸ਼ੀਆਂ ਨੂੰ ਉਮਰ ਕੈਦ

ਇਕ ਨਬਾਲਗ ਮੁਲਜ਼ਮ ਨੂੰ ਅਦਾਲਤ ਨੇ 20 ਸਾਲ ਦੀ ਸੁਣਾਈ ਸਜ਼ਾ
ਲੁਧਿਆਣਾ/ਬਿਊਰੋ ਨਿਊਜ਼ : ਬਹੁਚਰਚਿਤ ਈਸੇਵਾਲ ਗੈਂਗਰੇਪ ਮਾਮਲੇ ਵਿਚ ਅੱਜ ਲੁਧਿਆਣਾ ਦੀ ਅਦਾਲਤ ਨੇ ਮਿਸਾਲੀ ਫੈਸਲਾ ਸੁਣਾਉਂਦੇ ਹੋਏ 5 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਜਦਕਿ ਇਸ ਮਾਮਲੇ ਇਕ ਨਬਾਲਗ ਮੁਲਜ਼ਮ ਨੂੰ ਅਦਾਲਤ 20 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦਿਲ ਨੂੰ ਦਹਿਲਾਉਣ ਵਾਲੇ ਕਾਂਡ ਵਿਚ ਅਦਾਲਤ ਨੇ ਲੰਘੇ ਦਿਨੀਂ 6 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ ਅੱਜ ਅਦਾਲਤ ਇਸ ਮਾਮਲੇ ਦਾ ਫੈਸਲਾ ਸੁਣਾਇਆ। ਧਿਆਨ ਰਹੇ ਕਿ 9 ਫਰਵਰੀ 2019 ਨੂੰ ਲੁਧਿਆਣਾ ਦੀ ਇਕ ਮੁਟਿਆਰ ਆਪਣੇ ਦੋਸਤ ਨਾਲ ਲੁਧਿਆਣਾ ਤੋਂ ਈਸੇਵਾਲ ਜਾ ਰਹੀ ਸੀ। ਈਸੇਵਾਲ ਨਹਿਰ ਦੇ ਪੁਲ ਨੇੜੇ ਮੋਟਰ ਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਉਨ੍ਹਾਂ ਨੂੰ ਰਾਹ ’ਚ ਰੋਕ ਲਿਆ ਅਤੇ ਮੋਟਰ ਸਾਈਕਲ ਸਵਾਰਾਂ ਨੇ ਫੋਨ ਕਰਕੇ ਆਪਣੇ ਤਿੰਨ ਹੋਰ ਦੋਸਤਾਂ ਨੂੰ ਮੌਕੇ ’ਤੇ ਸੱਦਿਆ। ਇਨ੍ਹਾਂ 6 ਮੁਲਜ਼ਮਾਂ ਨੇ ਮਿਲ ਕੇ ਲੜਕੀ ਦੇ ਦੋਸਤ ਸਾਹਮਣੇ ਹੀ ਲੜਕੀ ਨਾਲ ਗੈਂਗਰੇਪ ਕੀਤਾ ਸੀ। ਇਸ ਤੋਂ ਬਾਅਦ ਲੜਕੀ ਨੂੰ ਛੱਡਣ ਬਦਲੇ ਲੜਕੀ ਦੇ ਦੋਸਤ ਕੋਲੋਂ 1 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਸਾਰੇ ਦੋਸ਼ੀਆਂ ਨੂੰ ਅਗਲੇ ਹੀ ਦਿਨ ਗਿ੍ਰਫ਼ਤਾਰ ਕਰਕੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ, ਜਿਸ ਦਾ ਫੈਸਲਾ ਅੱਜ ਲੁਧਿਆਣਾ ਦੀ ਅਦਾਲਤ ਵੱਲੋਂ ਸੁਣਾਇਆ ਗਿਆ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …