Breaking News
Home / ਪੰਜਾਬ / ਚੰਡੀਗੜ੍ਹ ਰਾਜ ਭਵਨ ਦੇ ਬਾਹਰ ਬੀਬੀਐਮਬੀ ਦੇ ਮੁੱਦੇ ਨੂੰ ਲੈ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ ਰਾਜ ਭਵਨ ਦੇ ਬਾਹਰ ਬੀਬੀਐਮਬੀ ਦੇ ਮੁੱਦੇ ਨੂੰ ਲੈ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੁਲਿਸ ਨਾਲ ਹੋਈ ਤਿੱਖੀ ਬਹਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸਮੁੱਚੇ ਪੰਜਾਬ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਯੂਕਰੇਨ ’ਚ ਫਸੇ ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਆ ਵਾਪਸ ਲਿਆਉਣ ਦੇ ਮੁੱਦੇ ਨੂੰ ਲੈ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸੇ ਦੌਰਾਨ ਕਿਸਾਨ ਯੂਨੀਅਨ ਦੇ ਆਗੂ ਅਤੇ ਪੰਜਾਬ ਚੋਣਾਂ ਵਿਚ ਸੰਯੁਕਤ ਸਮਾਜ ਮੋਰਚਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਲਬੀਰ ਸਿੰਘ ਰਾਜੇਵਾਲ ਵੱਲੋਂ ਵੀ ਆਪਣੇ ਸਾਥੀਆਂ ਸਮੇਤ ਯੂਕਰੇਨ ਅਤੇ ਬੀਬੀਐਮਬੀ ਦੇ ਮੁੱਦੇ ਨੂੰ ਲੈ ਕੇ ਰਾਜਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਰਾਜੇਵਾਲ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਣਾ ਸੀ ਪ੍ਰੰਤੂ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਰੋਕ ਲਿਆ ਗਿਆ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨਾਲ 22 ਕਿਸਾਨ ਜਥੇਬੰਦੀਆਂ ਦੇ ਆਗੂ ਹਨ ਅਤੇ ਉਹ ਸਾਰੇ ਰਾਜਪਾਲ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ ਪ੍ਰੰਤੂ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਪੁਲਿਸ ਨਾਲ ਤਿੱਖੀ ਬਹਿਸ ਹੋਈ। ਰਾਜੇਵਾਲ ਨੇ ਕਿਹਾ ਕਿ ਉਹ ਆਪਣੇ ਸਾਰੇ ਸਾਥੀਆਂ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਕਿਸੇ ਨੂੰ ਵੀ ਬਾਹਰ ਛੱਡ ਕੇ ਨਹੀਂ ਜਾਣਗੇ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …