14 C
Toronto
Monday, October 20, 2025
spot_img
Homeਭਾਰਤਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ’ਤੇ 11 ਮਾਰਚ ਨੂੰ...

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ’ਤੇ 11 ਮਾਰਚ ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਮੁੱਖ ਦੋਸ਼ੀ ਹੈ ਅਸ਼ੀਸ਼ ਮਿਸ਼ਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ 11 ਮਾਰਚ ਨੂੰ ਸੁਣਵਾਈ ਕਰੇਗਾ। ਅਪੀਲ ਕਰਤਾ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੋਂ ਬਾਅਦ ਮਾਮਲੇ ’ਚ ਦੂਜੇ ਮੁਲਜ਼ਮ ਵੀ ਹਾਈ ਕੋਰਟ ਦੇ ਫੈਸਲੇ ਨੂੰ ਆਧਾਰ ਬਣਾ ਕੇ ਜ਼ਮਾਨਤ ਲਈ ਕੋਰਟ ਜਾਣ ਦੀ ਤਿਆਰੀ ਕਰ ਰਹੇ ਹਨ। ਇਸ ਲਈ ਇਸ ਮਾਮਲੇ ਨੂੰ ਲੈ ਕੇ ਜਲਦੀ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ। ਧਿਆਨ ਰਹੇ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ। ਜਿਸ ਨੇ ਲੰਘੀ 3 ਅਕਤੂਬਰ ਨੂੰ ਕਿਸਾਨ ਅੰਦੋਲਨ ਦੇ ਚਲਦਿਆਂ ਲਖੀਮਪੁਰ ਖੀਰੀ ’ਚ ਆਪਣੀ ਥਾਰ ਗੱਡੀ ਹੇਠ ਦਰੜ ਕੇ ਚਾਰ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਇਸ ਘਟਨਾ ਤੋਂ ਬਾਅਦ ਫੈਲੀ ਹਿੰਸਾ ਦੌਰਾਨ ਚਾਰ ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਲੰਬੇ ਸੰਘਰਸ਼ ਤੋਂ ਬਾਅਦ ਅਸ਼ੀਸ਼ ਨੂੰੂ ਗਿ੍ਰਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ ਪ੍ਰੰਤੂ ਹੁਣ ਅਸ਼ੀਸ਼ ਮਿਸ਼ਰਾ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹੈ ਅਤੇ ਅਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਨੂੰ ਪਟੀਸ਼ਨ ਪਾ ਕੇ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS