ਪੰਜਾਬ ਸਣੇ ਪੰਜ ਸੂਬਿਆਂ ਦੇ ਨਤੀਜੇ 10 ਮਾਰਚ ਨੂੰ ਆਉਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਅੱਜ 7ਵੇਂ ਅਤੇ ਆਖਰੀ ਗੇੜ ਤਹਿਤ ਵੋਟਾਂ ਪਈਆਂ ਹਨ ਅਤੇ ਹੁਣ ਪੰਜਾਬ ਸਣੇ ਪੰਜ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦਾ ਕੰਮ ਮੁਕੰਮਲ ਹੋ ਗਿਆ ਹੈ। ਪੰਜਾਬ, ਉਤਰ ਪ੍ਰਦੇਸ਼, ਗੋਆ, ਉਤਰਾਖੰਡ ਅਤੇ ਮਨੀਪੁਰ ਪੰਜ ਸੂਬਿਆਂ ਵਿਚ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ 10 ਮਾਰਚ ਨੂੰ ਆ ਜਾਣਗੇ। ਹੁਣ ਸਾਰਿਆਂ ਦੀਆਂ ਨਜ਼ਰਾਂ 10 ਮਾਰਚ ’ਤੇ ਟਿਕ ਗਈਆਂ ਹਨ। ਧਿਆਨ ਰਹੇ ਕਿ ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਰੋਪ ਲਗਾਇਆ ਕਿ ਉਤਰ ਪ੍ਰਦੇਸ਼ ਵਿਚ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗਲਤ ਤਰੀਕਿਆਂ ਦਾ ਇਸਤੇਮਾਲ ਕਰਕੇ ਵੋਟਾਂ ਦੀ ਗਿਣਤੀ ਪ੍ਰਭਾਵਿਤ ਕਰ ਸਕਦਾ ਹੈ। ਇਸੇ ਦੌਰਾਨ ਚੋਣ ਸਰਵੇਖਣ ਵੀ ਸਾਹਮਣੇ ਆਉਣ ਲੱਗ ਪਏ ਹਨ ਅਤੇ ਪੰਜਾਬ ਬਾਰੇ ਸਾਹਮਣੇ ਆ ਰਿਹਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ।