ਪੱਛਮੀ ਬੰਗਾਲ ’ਚ ਦੋ ਜਵਾਨਾਂ ਨੇ ਇਕ ਦੂਜੀ ਨੂੰ ਮਾਰੀ ਗੋਲੀ, ਦੋਵਾਂ ਦੀ ਮੌਤ; ਅੰਮਿ੍ਰਤਸਰ ’ਚ ਵੀ ਵਾਪਰੀ ਸੀ ਅਜਿਹੀ ਘਟਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਵਿਚ ਬੀਐਸਐਫ ਦੇ ਦੋ ਜਵਾਨਾਂ ਨੇ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਇਸ ਘਟਨਾ ਵਿਚ ਦੋਵਾਂ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਮੁਰਸ਼ਿਦਾਬਾਦ ਦੇ ਜਲਾਂਗੀ ਵਿਚ ਵਾਪਰੀ ਹੈ। ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਦੋਵਾਂ ਜਵਾਨਾਂ ਵਿਚਕਾਰ ਵਿਵਾਦ ਹੋਇਆ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਇਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਡੀਆਈਜੀ ਸੁਰਜੀਤ ਸਿੰਘ ਗੁਲੇਰੀਆ ਨੇ ਦੱਸਿਆ ਕਿ ਕੇਸ ਦਰਜ ਹੋ ਚੁੱਕਾ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਅੰਮਿ੍ਰਤਸਰ ਜ਼ਿਲ੍ਹੇ ਵਿਚ ਬੀਐਸਐਫ ਦੇ ਹੈਡਕੁਆਰਟਰ ਖਾਸਾ ਵਿਚ ਇਕ ਜਵਾਨ ਨੇ ਮੈਸ ਵਿਚ ਅੰਨੇ੍ਹਵਾਹ ਗੋਲੀਆਂ ਚਲਾ ਦਿੱਤੀਆਂ ਸਨ। ਇਸ ਗੋਲੀਬਾਰੀ ਦੌਰਾਨ 4 ਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਇਕ ਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। ਧਿਆਨ ਰਹੇ ਕਿ ਫਾਇਰਿੰਗ ਕਰਨ ਵਾਲੇ ਜਵਾਨ ਨੇ ਵੀ ਬਾਅਦ ਵਿਚ ਖੁਦ ਨੂੰ ਗੋਲੀ ਮਾਰ ਲਈ ਅਤੇ ਉਸਦੀ ਵੀ ਮੌਤ ਹੋ ਗਈ ਸੀ। ਇਸ ਗੋਲੀਬਾਰੀ ਦੀ ਘਟਨਾ ਵਿਚ ਜਾਨ ਗੁਆਉਣ ਵਾਲੇ ਜਵਾਨ ਬਲਜਿੰਦਰ ਸਿੰਘ ਦਾ ਅੰਮਿ੍ਰਤਸਰ ਵਿਚ ਸਸਕਾਰ ਕਰ ਦਿੱਤਾ ਗਿਆ ਅਤੇ ਬਲਜਿੰਦਰ ਸਿੰਘ ਪਾਣੀਪਤ ਦਾ ਰਹਿਣ ਵਾਲਾ ਸੀ।