Breaking News
Home / ਭਾਰਤ / ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ

9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੇਸ਼ ਭਰ ਵਿਚ ਕੁੱਲ 13 ਰਾਜ ਸਭਾ ਸੀਟਾਂ ਲਈ ਨੋਟੀਫਿਕੇਸ਼ਨ ਜਾਰੀ ਹੋਈ ਹੈ। ਇਨ੍ਹਾਂ ਵਿਚ ਪੰਜਾਬ ’ਚ 5, ਕੇਰਲਾ ਵਿਚ 3, ਅਸਾਮ ਵਿਚ 2 ਅਤੇ ਹਿਮਾਚਲ ਪ੍ਰਦੇਸ਼, ਤਿ੍ਰਪੁਰਾ ਤੇ ਨਾਗਾਲੈਂਡ ਵਿਚ ਇਕ-ਇਕ ਸੀਟ ਸ਼ਾਮਲ ਹੈ। ਧਿਆਨ ਰਹੇ ਕਿ ਪੰਜਾਬ ਵਿਚ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਆਉਂਦੀ 9 ਅਪ੍ਰੈਲ ਨੂੰ ਸਮਾਪਤ ਹੋ ਰਿਹਾ ਹੈ। ਮਾਰਚ 2016 ਵਿਚ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਰਾਜ ਸਭਾ ਦੇ ਮੈਂਬਰ ਬਣਾਏ ਗਏ ਸਨ। ਧਿਆਨ ਰਹੇ ਕਿ ਪੰਜਾਬ ਵਿਚ ਕੁੱਲ 7 ਰਾਜ ਸਭਾ ਸੀਟਾਂ ਹਨ। ਇਹ ਵੀ ਪਹਿਲੀ ਵਾਰ ਹੋਵੇਗਾ ਜਦੋਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਰਾਜ ਸਭਾ ਲਈ ਵੋਟ ਕਰਨ ਦਾ ਮੌਕਾ ਮਿਲੇਗਾ।

 

Check Also

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਤਾਨਾਸ਼ਾਹ

ਕਿਹਾ : ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ …