Breaking News
Home / ਭਾਰਤ / ਮੋਦੀ ਨੇ ਜ਼ੇਲੈਂਸਕੀ ਤੇ ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ

ਮੋਦੀ ਨੇ ਜ਼ੇਲੈਂਸਕੀ ਤੇ ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ

ਯੂਕਰੇਨ ਦੇ ਹਾਲਾਤ ਸਬੰਧੀ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੇਲੇਦੀਮੀਰ ਜ਼ੇਲੈਂਸਕੀ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ ਹੈ। ਮੋਦੀ ਅਤੇ ਜ਼ੇਲੈਂਸਕੀ ਨੇ ਯੂਕਰੇਨ ਦੇ ਹਾਲਾਤ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿਚੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਯੂਕਰੇਨ ਸਰਕਾਰ ਵਲੋਂ ਕੀਤੀ ਗਈ ਮੱਦਦ ਲਈ ਰਾਸ਼ਟਰਪਤੀ ਜ਼ੇਲੈਂਸਕੀ ਦਾ ਧੰਨਵਾਦ ਕੀਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਲੋਂ ਯੂਕਰੇਨ ਦੇ ਸੂਮੀ ਖੇਤਰ ਵਿਚੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਚੱਲ ਰਹੇ ਯਤਨਾਂ ਵਿਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਵੀ ਕੀਤੀ ਗਈ। ਧਿਆਨ ਰਹੇ ਕਿ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਛਿੜਨ ਤੋਂ ਬਾਅਦ ਮੋਦੀ ਨੇ ਜ਼ੇਲੈਂਸਕੀ ਨਾਲ ਦੂੁਜੀ ਵਾਰ ਗੱਲਬਾਤ ਕੀਤੀ ਹੈ। ਇਸ ਤੋਂ ਪਹਿਲਾਂ ਜ਼ੇਲੈਂਸਕੀ ਅਤੇ ਮੋਦੀ ਨੇ 26 ਜਨਵਰੀ ਨੂੰ ਫੋਨ ’ਤੇ ਗੱਲਬਾਤ ਕੀਤੀ ਸੀ। ਭਾਰਤ ਨੇ ਰੂਸ ਅਤੇ ਯੂਕਰੇਨ ਦੇ ਸੀਨੀਅਰ ਆਗੂਆਂ ਨੂੰ ਫੌਜੀ ਜੰਗ ਖਤਮ ਕਰਨ, ਗੱਲਬਾਤ ਅਤੇ ਕੂਟਨੀਤਕ ਤਰੀਕੇ ਨਾਲ ਵਖਰੇਵੇਂ ਦੂਰ ਕਰਨ ਦੀ ਅਪੀਲ ਕੀਤੀ ਹੈ।
ਇਸ ਤੋਂ ਬਾਅਦ ਨਰਿੰਦਰ ਮੋਦੀ ਵਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਗਈ ਅਤੇ ਯੂਕਰੇਨ ਵਿਚ ਬਦਲ ਰਹੀ ਸਥਿਤੀ ਬਾਰੇ ਚਰਚਾ ਕੀਤੀ। ਪੂਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨ ਵਿਚੋਂ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।

 

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …