ਜੰਗ ’ਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਿਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 12ਵਾਂ ਦਿਨ ਹੈ। ਇਸੇ ਦੌਰਾਨ ਰੂਸ ਨੇ ਪੂਰੇ ਯੂਕਰੇਨ ਵਿਚ ਆਰਜ਼ੀ ਸੀਜ਼ਫਾਇਰ ਦਾ ਐਲਾਨ ਕੀਤਾ ਹੈ ਅਤੇ ਜੰਗ ਵਿਚ ਫਸੇ ਲੋਕਾਂ ਨੂੰ ਹਿਊਮਨ ਕੋਰੀਡੋਰ ਰਾਹੀਂ ਬਾਹਰ ਕੱਢਣ ਦੀ ਗੱਲ ਕੀਤੀ ਗਈ ਹੈ। ਇਹ ਦੂਜੀ ਵਾਰ ਹੈ ਜਦੋਂ ਰੂਸ ਨੇ ਯੂਕਰੇਨ ਵਿਚ ਸੀਜ਼ਫਾਇਰ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੋ ਸ਼ਹਿਰਾਂ ਵਿਚ ਸੀਜ਼ਫਾਇਰ ਕੀਤਾ ਗਿਆ ਸੀ, ਹਾਲਾਂਕਿ ਰੂਸ ਨੇ ਕੁਝ ਘੰਟਿਆਂ ਬਾਅਦ ਹੀ ਫਿਰ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੋਮਵਾਰ ਸਵੇਰੇ ਰੂਸ ਨੇ ਯੂਕਰੇਨ ਦੇ ਖਾਰਕੀਵ ਸ਼ਹਿਰ ਵਿਚ ਰਿਹਾਇਸ਼ੀ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਲੋਕਾਂ ਨੂੰ ਪਹਿਲਾਂ ਹੀ ਬੰਕਰਾਂ ਸਣੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਸਲਾਹ ਦਿੱਤੀ ਜਾ ਚੁੱਕੀ ਸੀ, ਪਰ ਫਿਰ ਵੀ ਕੁਝ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਉਧਰ ਦੂਜੇ ਪਾਸੇ ਯੂਕਰੇਨ ਨੇ ਕਈ ਰੂਸੀ ਟੈਂਕਾਂ ਨੂੰ ਤਬਾਹ ਕਰਨ ਦਾ ਦਾਅਵਾ ਵੀ ਕੀਤਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …