ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਦਰਮਿਆਨ ਛਿੜੀ ਜੰਗ ਦੇ ਚਲਦਿਆਂ ਯੂਕਰੇਨ ਦੇ ਸੂਮੀ ਸ਼ਹਿਰ ’ਚ ਫਸੇ ਸਾਰੇ 694 ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢ ਲਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਤਿੰਨਾਂ ਬੱਸਾਂ ਰਾਹੀਂ ਪੋਲਤਾਵਾ ਸ਼ਹਿਰ ਲਿਆਂਦਾ ਗਿਆ, ਜੋ ਬਿਲਕੁਲ ਸੁਰੱਖਿਆ ਮੰਨਿਆ ਜਾ ਰਿਹਾ ਹੈ ਅਤੇ ਇਥੋਂ ਹੀ ਇਨ੍ਹਾਂ ਵਿਦਿਆਰਥੀ ਦੀ ਵਤਨ ਵਾਪਸੀ ਹੋਵੇਗੀ। ਧਿਆਨ ਰਹੇ ਕਿ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਨਾਲ ਟੈਲੀਫੋਨ ’ਤੇ ਗੱਲ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਸੂਮੀ ’ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਦੇ ਤਰੀਕਿਆਂ ’ਤੇ ਚਰਚਾ ਕੀਤੀ ਸੀ, ਜਿਹੜੇ ਉਥੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਦੇ ਚਲਦਿਆਂ ਫਸ ਗਏ ਸਨ। ਭਾਰਤ ਹੁਣ ਤੱਕ 17000 ਤੋਂ ਵੱਧ ਨਾਗਰਿਕਾਂ ਨੂੰ ਆਪਣੇ ਵਤਨ ਲਿਆ ਚੁੱਕਿਆ ਹੈ, ਜਿਸ ਦੇ ਲਈ ਭਾਰਤ ਸਰਕਾਰ ਵੱਲੋਂ ਅਪ੍ਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …