ਕਿਹਾ : ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ-ਵੱਡੇ ਚਿਹਰੇ ਹਾਰਨਗੇ
ਚੰਡੀਗੜ੍ਹ/ਬਿਊਰੋ ਨਿਊਜ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅੱਜ ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਬਣੇ ਸਟਰਾਂਗ ਰੂਮ ਦਾ ਜਾਇਜਾ ਲੈਣ ਲਈ ਨਹਿਰੂ ਮੈਮੋਰੀਅਲ ਕਾਲਜ ਵਿਖੇ ਪੁੱਜੇ। ਇਥੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਟਰਾਂਗ ਰੂਮ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਇਸ ਮੋਕੇ ਉਨ੍ਹਾਂ ਕਿਹਾ ਸਾਡੇ ਵੱਲੋਂ ਪੰਜਾਬ ਦੇ ਲੋਕਾਂ ਕੋਲੋਂ ਮੰਗੀ ਤਬਦੀਲੀ ਦਾ ਫੈਸਲਾ ਈਵੀਐਮ ਮਸ਼ੀਨਾਂ ਵਿਚ ਬੰਦ ਹੈ ਅਤੇ ਆਮ ਆਦਮੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਇਹ ਫਤਵਾ ਪੰਜਾਬ ਦੇ ਲੋਕਾਂ ਨੇ ਸਾਡੇ ਹੱਕ ਵਿਚ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਜਨਤਾ ਨਾਲ ਚੰਗੇ ਹਸਪਤਾਲ ਬਣਾਉਣ, ਚੰਗੇ ਸਕੂਲ ਬਣਾਊਣ ਅਤੇ ਜਿਹੜੀ ਇੰਡਸਟਰੀ ਪੰਜਾਬ ਤੋਂ ਹਿਰਜਤ ਕਰਕੇ ਗਈ ਹੈ ਉਸ ਵਾਪਸ ਲਿਆਉਣ ਦਾ ਵਾਅਦਾ ਕੀਤਾ, ਜਦਕਿ ਦੂਜੀਆਂ ਪਾਰਟੀਆਂ ਜਿਵੇਂ ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਸਾਡੇ ’ਤੇ ਦੂਸ਼ਣਬਾਜ਼ੀ ਹੀ ਕੀਤੀ, ਜਿਸ ਦਾ ਪੰਜਾਬ ਦੀ ਜਨਤਾ ਨੇ ਵੀ ਬੁਰਾ ਮਨਾਇਆ ਅਤੇ ਇਸ ਦਾ ਪਤਾ 10 ਮਾਰਚ ਨੂੰ ਲੱਗ ਜਾਵੇਗਾ ਕਿਉਂਕਿ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵੱਡੇ-ਵੱਡੇ ਚਿਹਰੇ ਹਾਰਨਗੇ। ਇਸ ਮੌਕੇ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਬੀਬੀ ਭੱਠਲ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਮਿਲ ਕੇ ਸਰਕਾਰ ਬਣਾਉਣਗੇ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਭੱਠਲ ਆਪਣੀ ਸੀਟ ਜਿੱਤ ਲੈਣ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …