ਆਪਣੀ ਜਿੱਤ-ਹਾਰ ਦਾ ਫੈਸਲਾ ਵੀ ਜੇਲ੍ਹ ਅੰਦਰ ਹੀ ਸੁਣਨਾ ਪਵੇਗਾ
ਮੋਹਾਲੀ/ਬਿਊਰੋ ਨਿਊਜ਼
ਡਰੱਗ ਮਾਮਲੇ ’ਚ ਪਟਿਆਲਾ ਜੇਲ੍ਹ ’ਚ ਬੰਦ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੇ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ 22 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਅਤੇ ਹੁਣ ਮਜੀਠੀਆ 22 ਮਾਰਚ ਤੱਕ ਪਟਿਆਲਾ ਜੇਲ੍ਹ ’ਚ ਬੰਦ ਰਹਿਣਗੇ। ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜੇ ਵੀ ਉਨ੍ਹਾਂ ਨੂੰ ਇਸ ਵਾਰ ਜੇਲ੍ਹ ਅੰਦਰ ਹੀ ਸੁਣਨਗੇ ਪੈਣਗੇ। 22 ਮਾਰਚ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਹੋਵੇਗੀ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਚੜ੍ਹਦੀਕਲਾ ਵਿਚ ਹਾਂ ਅਤੇ ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਆਖਰ ਸੱਚ ਦੀ ਹੋਣੀ ਹੈ। ਐਗਜ਼ਿਟ ਪੋਲ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਆਮ ਆਦਮੀ ਪਾਰਟੀ ਨੂੰ 100 ਸੀਟਾਂ ਦਿੱਤੀਆਂ ਜਾ ਰਹੀਆਂ ਪ੍ਰੰਤੂ ਮਿਲ ਸਿਰਫ਼ 20 ਹੀ ਸਨ। ਧਿਆਨ ਰਹੇ ਡਰੱਗ ਮਾਮਲੇ ’ਚ ਬਿਕਰਮ ਮਜੀਠੀਆ ਖਿਲਾਫ਼ ਦਸੰਬਰ ਮਹੀਨੇ ਦੇ ਆਖਰ ’ਚ ਐਫ ਆਈ ਆਰ ਦਰਜ ਕੀਤੀ ਗਈ ਸੀ ਜਦਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ ਤਾਂ ਕਿ ਉਹ ਆਪਣੇ ਲਈ ਚੋਣ ਪ੍ਰਚਾਰ ਕਰ ਸਕਣ। ਬਿਕਰਮ ਮਜੀਠੀਆ ਨੇ ਲੰਘੀ 24 ਫਰਵਰੀ ਨੂੰ ਮੋਹਾਲੀ ਕੋਰਟ ’ਚ ਆਤਮ ਸਮਰਪਣ ਕੀਤਾ ਸੀ ਅਤੇ ਉਸੇ ਦਿਨ ਉਨ੍ਹਾਂ ਨੂੰ 8 ਮਾਰਚ ਤੱਕ ਪਟਿਆਲਾ ਦੀ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ। ਅੱਜ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਹੋਈ ਪ੍ਰੰਤੂ ਅਦਾਲਤ ਨੇ 22 ਮਾਰਚ ਤੱਕ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਅਤੇ ਹੁਣ ਮਜੀਠੀਆ ਨੂੰ 22 ਮਾਰਚ ਤੱਕ ਪਟਿਆਲਾ ਜੇਲ੍ਹ ਹੀ ਰਹਿਣਗਾ ਪਵੇਗਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …