Breaking News
Home / ਭਾਰਤ / ਭਾਰਤ ਸਰਕਾਰ ਵਲੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ

ਭਾਰਤ ਸਰਕਾਰ ਵਲੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ

ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵੀ ਸਖਤੀ ਨਾਲ ਹੋਵੇਗੀ ਪਾਲਣਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਉਡਾਣਾਂ ਲਈ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਸਖਤੀ ਨਾਲ ਪਾਲਣਾ ਕੀਤੀ ਕੀਤੀ ਜਾਵੇਗੀ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ। ਕਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਏਅਰ ਬਬਲ ਪ੍ਰਬੰਧਾਂ ਤਹਿਤ ਜੁਲਾਈ 2020 ਤੋਂ ਭਾਰਤ ਅਤੇ ਲਗਪਗ 35 ਮੁਲਕਾਂ ਵਿਚਾਲੇ ਵਿਸ਼ੇਸ਼ ਕੌਮਾਂਤਰੀ ਉਡਾਣਾਂ ਚੱਲ ਰਹੀਆਂ ਹਨ।

 

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …