17 C
Toronto
Wednesday, September 17, 2025
spot_img
Homeਦੁਨੀਆਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਲਲਕਾਰਾ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਲਲਕਾਰਾ

ਕਿਹਾ, ਮੈਂ ਕਿਸੇ ਤੋਂ ਨਹੀਂ ਡਰਦਾ
ਕੀਵ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਦੀ ਜੰਗ ਨੇ ਕਈ ਦੇਸ਼ਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ ਅਤੇ ਇਸ ਜੰਗ ਨੂੰ ਅੱਜ 13ਵਾਂ ਦਿਨ ਹੈ। ਇਸਦੇ ਚੱਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੈਂਸਕੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਰਾਜਧਾਨੀ ਕੀਵ ਵਿਚ ਹਨ ਅਤੇ ਕਿਸੇ ਤੋਂ ਲੁਕੇ ਨਹੀਂ ਹਨ। ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕੀਤੀ ਗਈ ਵੀਡੀਓ ਵਿੱਚ ਜ਼ੇਲੈਂਸਕੀ ਨੇ ਕਿਹਾ ਕਿ ਉਹ ਕਿਸੇ ਤੋਂ ਡਰਦੇ ਨਹੀਂ ਹਨ। ਉਧਰ ਦੂਜੇ ਪਾਸੇ ਰੂਸ ਦੀ ਫੌਜ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸੇ ਦੌਰਾਨ ਯੂਕਰੇਨ ਦਾ ਦਾਅਵਾ ਹੈ ਕਿ ਰੂਸ ਵਲੋਂ ਕੀਤੇ ਜਾ ਰਹੇ ਹਮਲੇ ਦੌਰਾਨ ਯੂਕਰੇਨ ਦੇ ਹੁਣ ਤੱਕ 203 ਸਕੂਲ ਅਤੇ 34 ਹਸਪਤਾਲ ਤਬਾਹ ਹੋ ਚੁੱਕੇ ਹਨ। ਯੂਕਰੇਨ ਵਲੋਂ ਇਹ ਵੀ ਕਿਹਾ ਗਿਆ ਕਿ ਹੁਣ ਤੱਕ 12 ਹਜ਼ਾਰ ਤੋਂ ਜ਼ਿਆਦਾ ਰੂਸ ਦੇ ਫੌਜੀ ਮਾਰੇ ਜਾ ਚੁੱਕੇ ਹਨ ਅਤੇ ਨਾਲ ਹੀ ਰੂਸ ਦੇ 303 ਟੈਂਕ ਅਤੇ 48 ਲੜਾਕੂ ਜਹਾਜ਼ ਵੀ ਤਬਾਹ ਕੀਤੇ ਜਾ ਚੁੱਕੇ ਹਨ।

 

RELATED ARTICLES
POPULAR POSTS