Breaking News
Home / ਪੰਜਾਬ / ਭਗਵੰਤ ਮਾਨ ਨੇ ਪਟਿਆਲਾ ਦੇ ਸਟਰੌਂਗ ਰੂਮ ਦਾ ਲਿਆ ਜਾਇਜ਼ਾ

ਭਗਵੰਤ ਮਾਨ ਨੇ ਪਟਿਆਲਾ ਦੇ ਸਟਰੌਂਗ ਰੂਮ ਦਾ ਲਿਆ ਜਾਇਜ਼ਾ

ਕਿਹਾ : ਭਲਕੇ ਮਿਲੇਗਾ ਸਾਰੇ ਸਵਾਲਾਂ ਦਾ ਜਵਾਬ
ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਮਹਿੰਦਰਾ ਕਾਲਜ ਵਿਚ ਬਣੇ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਪਹੁੰਚੇ। ਇਥੇ ਮੌਜੂਦ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਸਾਡਾ ਸੀਐਮ ਭਗਵੰਤ ਮਾਨ ਦੇ ਨਾਅਰੇ ਵੀ ਲਗਾਏ ਗਏ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿਵੇਂ ਅਜੀਤਪਾਲ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ, ਡਾ. ਬਲਬੀਰ ਸਿੰਘ, ਗੁਰਲਾਲ ਘਨੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਭਗਵੰਤ ਮਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਕਿਸਮਤ ਈਵੀਐਮ ’ਚ ਕੈਦ ਅਤੇ ਉਮੀਦ ਹੈ ਕਿ ਪੰਜਾਬ ਦੇ ਲੋਕਾਂ ਨੇ ਫਤਵਾ ਬਦਲਾਅ ਦੇ ਪੱਖ ਵਿਚ ਦਿੱਤਾ ਹੈ। ਇਸ ਮੌਕੇ ਭਗਵੰਤ ਮਾਨ ਨੇ ਸੁਖਬੀਰ ਬਾਦਲ ਵੱਲੋਂ ਚੋਣ ਸਰਵੇਖਣਾਂ ਨੂੰ ਗਲਤ ਆਖੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਗੱਲਾਂ ’ਤੇ ਯਕੀਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਤਾਂ ਪੰਜਾਬ ’ਤੇ 25 ਸਾਲ ਰਾਜ ਕਰਨ ਦੀਆਂ ਗੱਲਾਂ ਵੀ ਕਰਦੇ ਸਨ। ਬਾਕੀ ਸਾਰੇ ਸਵਾਲਾਂ ਦਾ ਜਵਾਬ ਭਲਕੇ ਪੰਜਾਬ ਦੀ ਜਨਤਾ ਵੱਲੋਂ ਦਿੱਤਾ ਜਾਵੇਗਾ।

Check Also

ਪੰਜਾਬ ਦੇ ਸਾਰੇ ਸਕੂਲਾਂ ’ਚ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀ ਛੁੱਟੀਆਂ

ਸਿੱਖਿਆ ਵਿਭਾਗ ਨੇ ਵਧਦੇ ਹੋਏ ਤਾਪਮਾਨ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ …