ਕਿਹਾ : ਆਮ ਆਦਮੀ ਪਾਰਟੀ ਨੇ ਪੈਸੇ ਦੇ ਕੇ ਕਰਵਾਇਆ ਸਰਵੇਖਣ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਕੱਲ੍ਹ ਯਾਨੀ 10 ਮਾਰਚ ਨੂੰ ਆ ਰਹੇ ਹਨ। ਨਤੀਜਿਆਂ ਤੋਂ ਪਹਿਲਾਂ ਬੁੱਧਵਾਰ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਸ ਮੌਕੇ ਸੁਖਬੀਰ ਬਾਦਲ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਥ ਪੰਜਾਬ ਦੀ ਜਥੇਬੰਦੀ ਹੈ ਅਤੇ ਪੰਜਾਬੀਆਂ ਦੀ ਅਵਾਜ਼ ਹੈ। ਜੇ ਪ੍ਰਮਾਤਮਾ ਨੇ ਸਾਨੂੰ ਫਿਰ ਤੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਤਾਂ ਅਸੀਂ ਪੰਜਾਬ ਨੂੰ ਹੋਰ ਬੁਲੰਦੀਆਂ ਵੱਲ ਲੈ ਜਾਵਾਂਗੇ। ਸਾਰੇ ਚੋਣ ਸਰਵੇਖਣਾਂ ਨੂੰ ਰੱਦ ਕਰਦਿਆਂ ਸੁਖਬੀਰ ਸਿੰਘ ਬਾਦਲ ਦਾਅਵਾ ਕੀਤਾ ਕਿ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਬਸਪਾ ਗੱਠਜੋੜ ਬਹੁਮਤ ਪ੍ਰਾਪਤ ਕਰਕੇ ਆਪਣੇ ਦਮ ’ਤੇ ਸਰਕਾਰ ਬਣਾਏਗਾ। ਸੁਖਬੀਰ ਸਿੰਘ ਬਾਦਲ ਆਮ ਆਦਮੀ ਪਾਰਟੀ ’ਤੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਸਾਰੇ ਸਰਵੇਖਣ ਪੈਸੇ ਦੇ ਕੇ ਕਰਵਾਏ ਗਏ ਹਨ ਅਤੇ ਅਜਿਹੇ ਸਰਵੇਖਣ ਕਦੇ ਵੀ ਸੱਚ ਨਹੀਂ ਹੁੰਦੇ। ਉਨ੍ਹਾਂ ਨੇ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ’ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ।
Check Also
ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ …