3.3 C
Toronto
Saturday, April 4, 2026
spot_img
Homeਪੰਜਾਬਪੰਜਾਬ ਕਾਂਗਰਸ ’ਚ ਵੱਡੀ ਸਿਆਸੀ ਹਲਚਲ

ਪੰਜਾਬ ਕਾਂਗਰਸ ’ਚ ਵੱਡੀ ਸਿਆਸੀ ਹਲਚਲ

ਨਵਜੋਤ ਸਿੱਧੂ ਨੇ ਨਵੇਂ ਚੁਣੇ ਜਾਣ ਵਾਲੇ ਕਾਂਗਰਸੀ ਵਿਧਾਇਕਾਂ ਦੀ ਭਲਕੇ ਸ਼ਾਮ 5 ਵਜੇ ਮੀਟਿੰਗ ਬੁਲਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਣੀ ਹੈ ਅਤੇ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਜਿਹੀ ਮਚ ਗਈ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਵੀ ਚੰਡੀਗੜ੍ਹ ਪਹੁੰਚ ਗਏ ਹਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਅਜੇ ਮਾਕਨ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਪਹਿਲੀ ਮੀਟਿੰਗ ਭਲਕੇ 10 ਮਾਰਚ ਨੂੰ ਸ਼ਾਮ 5 ਵਜੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਬੁਲਾ ਲਈ ਹੈ। ਸਿੱਧੂ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਜਾਣ ਵਾਲੇ ਵਿਧਾਇਕਾਂ ਨੂੰ ਹਾਜ਼ਰ ਹੋਣ ਦੀ ਬੇਨਤੀ ਕੀਤੀ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਕਾਂਗਰਸ ਹਾਈਕਮਾਨ ਨੇ ਅਜੇ ਮਾਕਨ ਨੂੰ ਪੰਜਾਬ ਵਿਚ ਵਿਧਾਇਕਾਂ ਦੇ ਜੋੜ ਤੋੜ ਨੂੰ ਰੋਕਣ ਲਈ ਭੇਜਿਆ ਹੈ। ਇਸੇ ਦੌਰਾਨ ਉਨ੍ਹਾਂ ਕਾਂਗਰਸੀ ਉਮੀਦਵਾਰਾਂ ਦੀ ਲਿਸਟ ਵੀ ਬਣਾਈ ਜਾ ਰਹੀ ਹੈ, ਜਿਨ੍ਹਾਂ ਦੀ ਜਿੱਤ ਯਕੀਨੀ ਹੈ।

 

RELATED ARTICLES
POPULAR POSTS