Breaking News
Home / ਪੰਜਾਬ / ਚੋਣ ਕਮਿਸ਼ਨ ਨੇ ਜੇਤੂ ਜਲੂਸ ਕੱਢਣ ’ਤੇ ਲਗਾਈ ਪਾਬੰਦੀ

ਚੋਣ ਕਮਿਸ਼ਨ ਨੇ ਜੇਤੂ ਜਲੂਸ ਕੱਢਣ ’ਤੇ ਲਗਾਈ ਪਾਬੰਦੀ

ਜਿੱਤ ਦਾ ਪ੍ਰਮਾਣ ਪੱਤਰ ਲੈਣ ਲਈ ਉਮੀਦਵਾਰ ਸਿਰਫ ਦੋ ਸਮਰਥਕਾਂ ਨੂੰ ਨਾਲ ਲਿਜਾ ਸਕੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ 10 ਮਾਰਚ ਨੂੰੂ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ। ਇਸੇ ਦੌਰਾਨ ਕਰੋਨਾ ਵਾਇਰਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜੇਤੂ ਜਲੂਸ ਕੱਢਣ ’ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਜਿੱਤ ਦਾ ਪ੍ਰਮਾਣ ਪੱਤਰ ਲੈਣ ਲਈ ਵੀ ਉਮੀਦਵਾਰ ਆਪਣੇ ਸਿਰਫ ਦੋ ਸਮਰਥਕਾਂ ਨੂੰ ਨਾਲ ਲਿਜਾ ਸਕੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ ਲਾਗੂ ਕਰਵਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ ਵੀ ਕੇਂਦਰੀ ਸੁਰੱਖਿਆ ਬਲਾਂ ਦੀਆਂ 45 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ ਅਤੇ ਥਰੀ ਲੇਅਰ ਸਕਿਉਰਿਟੀ ਰਹੇਗੀ। ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵਲੋਂ ਵੋਟਰ ਹੈਲਪਲਾਈਨ ਐਪ ’ਤੇ ਚੋਣਾਂ ਦਾ ਲਾਈਵ ਰਿਜ਼ਲਟ ਵੀ ਦਿਖਾਇਆ ਜਾਵੇਗਾ।

 

Check Also

ਮਨਪ੍ਰੀਤ ਸਿੰਘ ਬਾਦਲ ਅਤੇ ਰਾਜਾ ਵੜਿੰਗ ’ਤੇ ਇਲੈਕਸ਼ਨ ਕਮਿਸ਼ਨ ਦਾ ਐਕਸ਼ਨ

ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ ਵਿਚ …