Breaking News
Home / ਪੰਜਾਬ / ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ

ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਭਲਕੇ

ਸਾਰੇ ਉਮੀਦਵਾਰਾਂ ਦੀਆਂ ਧੜਕਣਾਂ ਹੋਈਆਂ ਤੇਜ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੇ ਨਤੀਜੇ ਭਲਕੇ ਯਾਨੀ 10 ਮਾਰਚ ਨੂੰ ਆ ਜਾਣੇ ਹਨ। ਇਸ ਨੂੰ ਲੈ ਕੇ ਪੰਜਾਬ ਵਿਚ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਪੰਜਾਬ ਵਿਚ ਕਿਸ ਪਾਰਟੀ ਦੀ ਸਰਕਾਰ ਬਣੇਗੀ ਇਹ ਭਲਕੇ ਹੀ ਪਤਾ ਲੱਗੇਗਾ, ਪਰ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀ ਜਿੱਤ ਦੇ ਦਾਅਵੇ ਜ਼ਰੂਰ ਕਰ ਰਹੀਆਂ ਹਨ। ਵੱਖ-ਵੱਖ ਚੋਣ ਸਰਵੇਖਣਾਂ ਵਲੋਂ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਹੱਥ ਉਪਰ ਦੱਸਿਆ ਗਿਆ ਹੈ। ਪਰ ਕੁਝ ਨੇ ਸੂਬੇ ਵਿੱਚ ਲਟਕਵੀਂ ਵਿਧਾਨ ਸਭਾ ਦੀ ਭਵਿੱਖਬਾਣੀ ਵੀ ਕੀਤੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਲਕੇ 10 ਮਾਰਚ ਨੂੰ ਵੋਟਾਂ ਦੀ ਗਿਣਤੀ 66 ਥਾਵਾਂ ’ਤੇ 117 ਕੇਂਦਰਾਂ ਵਿਚ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 93 ਮਹਿਲਾਵਾਂ ਅਤੇ ਦੋ ਟਰਾਂਸਜੈਂਡਰਾਂ ਸਮੇਤ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਪੰਜਾਬ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਕੈਪਟਨ ਤੇ ਭਾਜਪਾ ਗਠਜੋੜ ਵਿਚਾਲੇ ਹੈ।

 

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …