27.2 C
Toronto
Sunday, October 5, 2025
spot_img
Homeਪੰਜਾਬਬਾਦਲਾਂ ਦਾ ਪੰਜਾਬ ’ਚ ਹੋਇਆ ਸਿਆਸੀ ਸਫਾਇਆ

ਬਾਦਲਾਂ ਦਾ ਪੰਜਾਬ ’ਚ ਹੋਇਆ ਸਿਆਸੀ ਸਫਾਇਆ

ਸ਼ੋ੍ਰਮਣੀ ਅਕਾਲੀ ਦਲ ਦੇ ਵੱਡੇ-ਵੱਡੇ ਸਿਆਸੀ ਥੰਮ੍ਹ ਹਾਰੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਹਾਲਤ ਬਿਲਕੁਲ ਪਤਲੀ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ’ਤੇ ਕਬਜ਼ਾ ਕਰੀ ਬੈਠੇ ਬਾਦਲ ਪਰਿਵਾਰ ਦਾ ਸਿਆਸੀ ਸਫਾਇਆ ਹੋ ਗਿਆ ਹੈ। ਧਿਆਨ ਰਹੇ ਕਿ ਅਕਾਲੀ ਦਲ ਦੇ ਸਰਪਰਸਤ ਅਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਾਦਲਾਂ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਹਰਸਿਮਰਤ ਕੌਰ ਬਾਦਲ ਦੇ ਭਰਾ ਬਿਕਰਮ ਮਜੀਠੀਆ ਅਤੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜੇ ਮਨਪ੍ਰੀਤ ਸਿੰਘ ਬਾਦਲ ਵੀ ਚੋਣ ਹਾਰ ਗਏ ਹਨ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਡਲ ਵਿਚ ਮੰਤਰੀ ਸਨ ਅਤੇ ਉਹ ਮੰਤਰੀ ਮੰਡਲ ਵਿਚ ਅਸਤੀਫਾ ਦੇ ਚੁੱਕੇ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਬਾਦਲ ਪਰਿਵਾਰ ਦਾ ਸਿਆਸਤ ਵਿਚੋਂ ਤਕਰੀਬਨ ਸਫਾਇਆ ਹੀ ਹੋ ਗਿਆ ਹੈ।

 

RELATED ARTICLES
POPULAR POSTS