Breaking News
Home / ਪੰਜਾਬ / ਪ੍ਰਕਾਸ਼ ਸਿੰਘ ਬਾਦਲ, ਸੁਖਬੀਰ, ਮਜੀਠੀਆ, ਕੈਪਟਨ, ਸਿੱਧੂ ਅਤੇ ਚੰਨੀ ਹਾਰੇ

ਪ੍ਰਕਾਸ਼ ਸਿੰਘ ਬਾਦਲ, ਸੁਖਬੀਰ, ਮਜੀਠੀਆ, ਕੈਪਟਨ, ਸਿੱਧੂ ਅਤੇ ਚੰਨੀ ਹਾਰੇ

ਚਰਨਜੀਤ ਸਿੰਘ ਚੰਨੀ ਦੀ ਦੋਵੇਂ ਸੀਟਾਂ ਤੋਂ ਕਰਾਰੀ ਹਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਲਈ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ ਅਤੇ ਆਮ ਆਦਮੀ ਪਾਰਟੀ ਨੇ ਬਹੁਤ ਹੀ ਵੱਡੀ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਦੀ ਇਸ ਹਨੇਰੀ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸਰਪਰਸਤ ਪਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ, ਕੈਪਟਨ ਅਮਰਿੰਦਰ ਅਤੇ ਚਰਨਜੀਤ ਸਿੰਘ ਚੰਨੀ ਚੋਣ ਹਾਰ ਗਏ ਹਨ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਐਲਾਨਿਆ ਸੀ ਅਤੇ ਇਸੇ ਕਰਕੇ ਹੀ ਚੰਨੀ ਨੂੰ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਦੋ ਸੀਟਾਂ ਤੋਂ ਚੋਣ ਲੜਾਈ ਗਈ ਸੀ। ਪੰਜਾਬ ਵਿਚ ਸਭ ਤੋਂ ਵਡੇਰੀ ਉਮਰ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਹਾਰ ਨਸੀਬ ਹੋਈ ਹੈ, ਉਨ੍ਹਾਂ ਨੂੰ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹਰਾਇਆ ਹੈ। ਇਸੇ ਤਰ੍ਹਾਂ ਪੰਜਾਬ ਦੀ ਸਭ ਤੋਂ ਚਰਚਿਤ ਸੀਟ ਅੰਮਿ੍ਰਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦੋਵੇਂ ਹਾਰ ਗਏ ਹਨ ਅਤੇ ਇਥੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਜੀਵਨਜੋਤ ਕੌਰ ਨੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਵੀ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਹਾਰ ਗਏ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਕੋਹਲੀ ਨੇ ਹਰਾ ਦਿੱਤਾ ਹੈ। ਧਿਆਨ ਰਹੇ ਕਿ ਪੰਜਾਬ ਵਿਚ ਹੋਰ ਵੀ ਕਈ ਚਰਚਿਤ ਚਿਹਰੇ ਚੋਣ ਹਾਰ ਗਏ ਹਨ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …