ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਸੰਯੁਕਤ ਸਮਾਜ ਮੋਰਚਾ ਇਕ ਵੀ ਸੀਟ ’ਤੇ ਜਿੱਤ ਹਾਸਲ ਨਹੀਂ ਕਰ ਸਕਿਆ। ਸੰਯੁਕਤ ਸਮਾਜ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਦੀ ਪਾਰਟੀ ਨਾਲ ਸਮਝੌਤਾ ਕਰਕੇ ਪੰਜਾਬ ਵਿਚ ਚੋਣ ਲੜੀ ਸੀ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੀ ਸਫਲਤਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਬਣਾਇਆ ਸੀ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਚੋਣਾਂ ਲੜੀਆਂ ਸਨ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …