‘ਆਪ’ ਸਮਰਥਕਾਂ ਨੇ ਸਮੁੱਚੇ ਪੰਜਾਬ ‘ਚ ਪਾਇਆ ਭੰਗੜਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਹੁਤ ਖੁਸ਼ ਨਜ਼ਰ ਆਏ। ਉਨ੍ਹਾਂ ਇਸ ਜਿੱਤ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਬਣ ਜਾ ਰਹੇ ਭਗਵੰਤ ਮਾਨ ਨੂੰ ਵਧਾਈ ਦਿੱਤੀ। ਕੇਜਰੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਜੋ ਨਵਾਂ ਇਨਕਲਾਬ ਆਇਆ ਹੈ ਇਹ ਹੌਲੀ-ਹੌਲੀ ਪੂਰੇ ਦੇਸ਼ ਵਿਚ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਅੱਤਵਾਦੀ ਨਹੀਂ ਸਗੋਂ ਦੇਸ਼ ਦਾ ਸੱਚਾ ਸਪੂਤ ਅਤੇ ਦੇਸ਼ ਭਗਤ ਹੈ। ਉਨ੍ਹਾਂ ਇਸ ਜਿੱਤ ਲਈ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਉਧਰ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਮੁੱਖ ਰੱਖਦਿਆਂ ਸਮੁੱਚੇ ਪੰਜਾਬ ਵਿਚ ‘ਆਪ’ ਸਮਰਥਕਾਂ ਵੱਲੋਂ ਖੂਬ ਭੰਗੜੇ ਪਾਏ ਗਏ ਅਤੇ ਪਟਾਕੇ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਦੌਰਾਨ ‘ਆਪ’ ਸਮਰਥਕਾਂ ਵੱਲੋਂ ਖੂਬ ਮਠਿਆਈਆਂ ਵੀ ਵੰਡੀਆਂ ਅਤੇ ਇਕ ਦੂਜੇ ਨੂੰ ਗਲੇ ਮਿਲ ਕੇ ਵਧਾਈਆਂ ਦਿੱਤੀਆਂ। ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਵਿਚ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵੀ ਖੂਬ ਭੰਗੜਾ ਪਾਇਆ ਗਿਆ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …