Breaking News
Home / ਭਾਰਤ / ਗਰੀਬਾਂ ਤੇ ਮੱਧ-ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ: ਮੋਦੀ

ਗਰੀਬਾਂ ਤੇ ਮੱਧ-ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ: ਮੋਦੀ

ਦੇਸ਼ ਭਰ ‘ਚ 8500 ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗਰੀਬਾਂ ਅਤੇ ਮੱਧ ਵਰਗ ਨੂੰ ਜਨ ਔਸ਼ਧੀ ਕੇਂਦਰਾਂ ਤੋਂ ਲਾਭ ਮਿਲਿਆ ਹੈ ਜਿਥੇ ਜੈਨੇਰਿਕ ਦਵਾਈਆਂ ਸਸਤੇ ਮੁੱਲ ‘ਤੇ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੋਰਾਂ ਰਾਹੀਂ ਕਰੀਬ 13 ਹਜ਼ਾਰ ਕਰੋੜ ਰੁਪਇਆ ਬਚਿਆ ਹੈ। ਜਨ ਔਸ਼ਧੀ ਦਿਵਸ ਮੌਕੇ ਮੋਦੀ ਨੇ ਜਨ ਔਸ਼ਧੀ ਪਰਿਯੋਜਨਾ ਦੇ ਲਾਭਪਾਤਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਤਾਂ ਜੋ ਯੋਜਨਾ ਬਾਰੇ ਫੀਡਬੈਕ ਲਈ ਜਾ ਸਕੇ।
ਉਨ੍ਹਾਂ ਕਿਹਾ,”ਜਨ ਔਸ਼ਧੀ ਕੇਂਦਰਾਂ ਨੇ ਮਹਿੰਗੀਆਂ ਦਵਾਈਆਂ ਬਾਰੇ ਲੋਕਾਂ ਦੇ ਖ਼ਦਸ਼ਿਆਂ ਨੂੰ ਘਟਾ ਦਿੱਤਾ ਹੈ। ਅੱਜ ਦੇਸ਼ ‘ਚ 8500 ਤੋਂ ਜ਼ਿਆਦਾ ਜਨ ਔਸ਼ਧੀ ਕੇਂਦਰ ਖੋਲ੍ਹੇ ਜਾ ਚੁੱਕੇ ਹਨ। ਇਹ ਕੇਂਦਰ ਸਿਰਫ਼ ਸਰਕਾਰੀ ਸਟੋਰ ਨਹੀਂ ਹਨ ਸਗੋਂ ਇਹ ਆਮ ਆਦਮੀ ਦੇ ਮਸਲੇ ਹੱਲ ਕਰਨ ਵਾਲੇ ਕੇਂਦਰ ਬਣ ਗਏ ਹਨ।” ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕੈਂਸਰ, ਟੀਬੀ, ਡਾਇਬਿਟੀਜ਼ ਅਤੇ ਦਿਲ ਦੀਆਂ ਬਿਮਾਰੀਆਂ ਵਰਗੇ ਰੋਗਾਂ ਦੇ ਇਲਾਜ ਲਈ ਲੋੜੀਂਦੀਆਂ 800 ਤੋਂ ਵੱਧ ਦਵਾਈਆਂ ਨੂੰ ਨਿਯਮਤ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਨੇ ਸਿਹਤ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਤੀ ਜਾਗਰੂਕ ਵੀ ਕੀਤਾ।

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …