Breaking News
Home / ਭਾਰਤ / ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ

ਪੰਜਾਬ ਦੀਆਂ 5 ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਪੈਣਗੀਆਂ ਵੋਟਾਂ

9 ਅਪ੍ਰੈਲ ਨੂੰ 5 ਸੰਸਦ ਮੈਂਬਰਾਂ ਦਾ ਕਾਰਜਕਾਲ ਹੋ ਰਿਹਾ ਹੈ ਸਮਾਪਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 5 ਰਾਜ ਸਭਾ ਸੀਟਾਂ ਲਈ ਵੀ ਵੋਟਾਂ ਪੈਣ ਜਾ ਰਹੀਆਂ ਹਨ ਅਤੇ ਇਹ ਵੋਟਾਂ ਆਉਂਦੀ 31 ਮਾਰਚ ਨੂੰ ਪੈਣਗੀਆਂ ਅਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਦੇਸ਼ ਭਰ ਵਿਚ ਕੁੱਲ 13 ਰਾਜ ਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ ਅਤੇ ਉਸੇ ਦਿਨ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋ ਜਾਵੇਗੀ। ਇਨ੍ਹਾਂ ਵਿਚ ਪੰਜਾਬ ‘ਚ 5, ਕੇਰਲਾ ਵਿਚ 3, ਅਸਾਮ ਵਿਚ 2 ਅਤੇ ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਤੇ ਨਾਗਾਲੈਂਡ ਵਿਚ ਇਕ-ਇਕ ਸੀਟ ਸ਼ਾਮਲ ਹੈ। ਧਿਆਨ ਰਹੇ ਕਿ ਪੰਜਾਬ ਵਿਚ 5 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਆਉਂਦੀ 9 ਅਪ੍ਰੈਲ ਨੂੰ ਸਮਾਪਤ ਹੋ ਰਿਹਾ ਹੈ। ਮਾਰਚ 2016 ਵਿਚ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਰਾਜ ਸਭਾ ਦੇ ਮੈਂਬਰ ਬਣਾਏ ਗਏ ਸਨ। ਧਿਆਨ ਰਹੇ ਕਿ ਪੰਜਾਬ ਵਿਚ ਕੁੱਲ 7 ਰਾਜ ਸਭਾ ਸੀਟਾਂ ਹਨ। ਇਹ ਵੀ ਪਹਿਲੀ ਵਾਰ ਹੋਵੇਗਾ ਜਦੋਂ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚ ਰਾਜ ਸਭਾ ਲਈ ਵੋਟ ਕਰਨ ਦਾ ਮੌਕਾ ਮਿਲੇਗਾ।
ਪੰਜਾਬ ਤੋਂ ‘ਆਪ’ ਨੂੰ ਪਹਿਲੀ ਵਾਰ ਮਿਲ ਸਕਦੀ ਹੈ ਰਾਜ ਸਭਾ ‘ਚ ਨੁਮਾਇੰਦਗੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵੱਲੋਂ ਪਹਿਲੀ ਵਾਰ ਰਾਜ ਸਭਾ ‘ਚ ਨੁਮਾਇੰਦਗੀ ਮਿਲ ਸਕਦੀ ਹੈ। ਉਸ ਲਈ ‘ਆਪ’ ‘ਚ ਵੀ ਰਾਜ ਸਭਾ ਦੀ ਮੈਂਬਰੀ ਦੇ ਚਾਹਵਾਨਾਂ ਨੇ ਜੱਦੋ-ਜਹਿਦ ਸ਼ੁਰੂ ਕਰ ਦਿੱਤੀ ਹੈ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ‘ਆਪ’ ਕਿਹੜੇ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਲਈ ਚੋਣ ਮੈਦਾਨ ਵਿੱਚ ਉਤਾਰੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ‘ਆਪ’ ਦੇ ਰਾਜ ਸਭਾ ‘ਚ ਤਿੰਨ ਮੈਂਬਰ ਸ਼ਾਮਲ ਹਨ।

Check Also

‘ਮਨ ਕੀ ਬਾਤ’ ਦਰਸਾਉਂਦਾ ਹੈ ਕਿ ਲੋਕ ਸਕਾਰਾਤਮਕ ਕਹਾਣੀਆਂ ਪਸੰਦ ਕਰਦੇ ਨੇ : ਪ੍ਰਧਾਨ ਮੰਤਰੀ ਮੋਦੀ

ਸਰੋਤੇ ਨੂੰ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਦੱਸਿਆ; 114ਵੀਂ ਕੜੀ ਦੇ ਨਾਲ ਹੀ ਪ੍ਰੋਗਰਾਮ ਦੇ 10 …