Breaking News
Home / ਦੁਨੀਆ / ਸਵਿਟਜ਼ਰਲੈਂਡ ਦੇ ਸਫੀਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਸਵਿਟਜ਼ਰਲੈਂਡ ਦੇ ਸਫੀਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਵਿਟਜ਼ਰਲੈਂਡ ਦੇ ਭਾਰਤ ਵਿਚ ਸਫੀਰ ਡਾ. ਰਾਲਫ ਹੈਕਨੇਰ ਤੇ ਉਨ੍ਹਾਂ ਦੀ ਪਤਨੀ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਵੀ ਵਿਦੇਸ਼ੀ ਸਫੀਰ ਨੂੰ ਸਨਮਾਨਿਤ ਕੀਤਾ ਗਿਆ। ਡਾ. ਹੈਕਨੇਰ ਆਪਣੀ ਪਤਨੀ ਅਤੇ ਅਧਿਕਾਰੀਆਂ ਸਣੇ ਹਰਿਮੰਦਰ ਸਾਹਿਬ ਪੁੱਜੇ। ਗੁਰੂ ਘਰ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਲੰਗਰ ਘਰ ਵਿਚ ਪ੍ਰਸ਼ਾਦਾ ਵੀ ਛਕਿਆ। ਉਨ੍ਹਾਂ ਨੇ ਸਿੱਖ ਧਰਮ ਅਤੇ ਗੁਰੂ ਘਰ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਸੂਚਨਾ ਕੇਂਦਰ ਵਿਚ ਉਨ੍ਹਾਂ ਲਿਖਿਆ ਕਿ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਗਵੰਤ ਸਿੰਘ ਸਿਆਲਕਾ, ਸਕੱਤਰ ਮਹਿੰਦਰ ਸਿੰਘ ਆਹਲੀ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਈਰਾਨ ਨੇ ਇਜ਼ਰਾਈਲ ’ਤੇ 200 ਤੋਂ ਵੱਧ ਮਿਜ਼ਾਈਲਾਂ ਦਾਗੀਆਂ

ਇਜ਼ਰਾਈਲ ’ਤੇ ਹਮਲੇ ਦੀ ਵੱਖ-ਵੱਖ ਦੇਸ਼ਾਂ ਨੇ ਕੀਤੀ ਨਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਨੇ ਇਜ਼ਰਾਈਲ …