Breaking News
Home / ਪੰਜਾਬ / ਏਐਸਆਈ ਨੇ ਆਦਮਪੁਰ ਦੇ ਥਾਣੇ ‘ਚ ਕੀਤੀ ਖੁਦਕੁਸ਼ੀ

ਏਐਸਆਈ ਨੇ ਆਦਮਪੁਰ ਦੇ ਥਾਣੇ ‘ਚ ਕੀਤੀ ਖੁਦਕੁਸ਼ੀ

ਆਦਮਪੁਰ : ਆਦਮਪੁਰ ਦੇ ਸੀਆਈਡੀ ਦਫਤਰ ‘ਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਮੰਗਲਵਾਰ ਨੂੰ ਥਾਣੇ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਜੇਬ ‘ਚੋਂ ਇੱਕ ਖੁਦਕੁਸ਼ੀ ਨੋਟ ਵੀ ਮਿਲਿਆ ਹੈ। ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ ਪਰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਆਦਮਪੁਰ ਥਾਣੇ ਵਿਚ ਸਥਿਤ ਸੀਆਈਡੀ ਦਫਤਰ ਦਾ ਏਐੱਸਆਈ ਮਨਜਿੰਦਰ ਸਿੰਘ ਬੀਤੇ ਦਿਨ ਡਿਊਟੀ ਕਰ ਕੇ ਸ਼ਾਮ ਨੂੰ ਘਰ ਨਾ ਪਹੁੰਚਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਨਾਲ ਮੋਬਾਈਲ ‘ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਫੋਨ ਬੰਦ ਸੀ। ਕੋਈ ਥਹੁ-ਪਤਾ ਨਾ ਲੱਗਣ ‘ਤੇ ਉਨ੍ਹਾਂ ਨੇ ਸਵੇਰੇ ਥਾਣੇ ਆ ਕੇ ਦੇਖਿਆ ਤਾਂ ਪਿਛਲੇ ਕਮਰੇ ਦੇ ਪੱਖੇ ਨਾਲ ਉਸ ਦੀ ਲਾਸ਼ ਲਟਕ ਰਹੀ ਸੀ। ਉਨ੍ਹਾਂ ਨੇ ਤੁਰੰਤ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਏਐੱਸਪੀ ਅਜੈ ਗਾਂਧੀ ਅਤੇ ਸੀਆਈਡੀ ਵਿਭਾਗ ਦੇ ਡੀਐੱਸਪੀ ਰਾਜਿੰਦਰ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਸੀ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਮਨਜਿੰਦਰ ਸਿੰਘ ਦੇ ਲੜਕੇ ਅਜੈਵੀਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਸੀ।

 

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …