12.6 C
Toronto
Monday, October 12, 2026
spot_img
Homeਪੰਜਾਬਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ

ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟ

ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਚ ਨਹੀਂ ਮਿਲੀ ਕੋਈ ਸੀਟਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਮੋਰਚੇ ਨੇ ਲੜੀਆਂ ਸੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸੰਯੁਕਤ ਸਮਾਜ ਮੋਰਚਾ ਨੇ ਵੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲੜੀਆਂ ਸਨ, ਪਰ ਸੰਯੁਕਤ ਸਮਾਜ ਮੋਰਚਾ ਇਕ ਵੀ ਸੀਟ ‘ਤੇ ਜਿੱਤ ਹਾਸਲ ਨਹੀਂ ਕਰ ਸਕਿਆ। ਸੰਯੁਕਤ ਸਮਾਜ ਮੋਰਚਾ ਨੇ ਗੁਰਨਾਮ ਸਿੰਘ ਚਡੂਨੀ ਦੀ ਪਾਰਟੀ ਨਾਲ ਸਮਝੌਤਾ ਕਰਕੇ ਪੰਜਾਬ ਵਿਚ ਚੋਣ ਲੜੀ ਸੀ। ਧਿਆਨ ਰਹੇ ਕਿ ਕਿਸਾਨ ਅੰਦੋਲਨ ਦੀ ਸਫਲਤਾ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਬਣਾਇਆ ਸੀ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਚੋਣਾਂ ਲੜੀਆਂ ਸਨ।

 

RELATED ARTICLES
POPULAR POSTS