22.7 C
Toronto
Monday, September 7, 2026
spot_img
Homeਪੰਜਾਬਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ

ਸੁਖਬੀਰ ਬਾਦਲ ਨੇ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲਈਹੁਣ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਹਾਰ ’ਤੇ ਹੋਵੇਗਾ ਮੰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਹੋਈ ਕਰਾਰੀ ਹਾਰ ਦੀ ਜ਼ਿੰਮੇਵਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਰ ਲੈ ਲਈ ਹੈ। ਸੁਖਬੀਰ ਨੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੂੰ ਵਧਾਈ ਵੀ ਦਿੱਤੀ ਅਤੇ ਆਖਿਆ ਕਿ ਜਨਤਾ ਦੀ ਆਵਾਜ਼ ਰੱਬ ਵਾਂਗ ਹੁੰਦੀ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਹਰ ਹਾਂ-ਪੱਖੀ ਗੱਲ ’ਤੇ ਪੂਰੀ ਹਮਾਇਤ ਦਿਆਂਗੇ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 14 ਮਾਰਚ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਧਿਆਨ ਰਹੇ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਰਟੀ ਦੀ ਹਾਰ ’ਤੇ ਮੰਥਨ ਹੋਵੇਗਾ। ਇੱਥੇ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਬਾਦਲ ਪਰਿਵਾਰ ਦੀ ਵੀ ਨਮੋਸ਼ੀਜਨਕ ਹਾਰ ਹੋਈ ਹੈ।

 

RELATED ARTICLES
POPULAR POSTS