ਸਿਆਸਤ ’ਚ ਬਦਲਾਅ ਨੇ ਨਵੇਂ ਚਿਹਰਿਆਂ ਨੂੰ ਵਿਧਾਨ ਸਭਾ ’ਚ ਭੇਜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਸਿਆਸਤ ਵਿਚ ਇਸ ਵਾਰ ਵੱਡਾ ਬਦਲਾਅ ਹੋਇਆ ਹੈ ਅਤੇ ਪੰਜਾਬ ਦੀ ਜਨਤਾ ਨੇ ਕਈ ਨਵੇਂ ਚਿਹਰਿਆਂ ਨੂੰ ਵਿਧਾਨ ਸਭਾ ’ਚ ਪਹੁੰਚਾ ਦਿੱਤਾ ਹੈ। ਇਸ ਦੇ ਚੱਲਦਿਆਂ ਕਈ ਡਾਕਟਰ ਵੀ ਚੋਣ ਜਿੱਤੇ ਹਨ। ਇਸੇ ਦੌਰਾਨ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਬੰਗਾ ਹਲਕਾ ਤੋਂ, ਡਾ. ਰਾਜ ਕੁਮਾਰ ਨੇ ਹਲਕਾ ਚੱਬੇਵਾਲ ਤੋਂ ਅਤੇ ਡਾ. ਕਸ਼ਮੀਰ ਸਿੰਘ ਸੋਹਲ ਨੇ ਹਲਕਾ ਤਰਨਤਾਰਨ ਤੋਂ ਚੋਣ ਜਿੱਤੀ ਹੈ। ਇਸੇ ਤਰ੍ਹਾਂ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮ ਚੁਰਾਸੀ ਤੋਂ, ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਅਤੇ ਡਾ. ਨਛੱਤਰਪਾਲ ਨੇ ਹਲਕਾ ਨਵਾਂਸ਼ਹਿਰ ਤੋਂ ਵਿਧਾਨ ਸਭਾ ਚੋਣ ਜਿੱਤੀ ਹੈ। ਇਸੇ ਦੌਰਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਹਲਕਾ ਅੰਮਿ੍ਰਤਸਰ ਸਾਊਥ ਤੋਂ, ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਤੋਂ, ਡਾ. ਵਿਜੇ ਕੁਮਾਰ ਸਿੰਗਲਾ ਨੇ ਹਲਕਾ ਮਾਨਸਾ ਤੋਂ ਅਤੇ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਚੋਣ ਜਿੱਤੀ ਹੈ। ਧਿਆਨ ਰਹੇ ਕਿ ਚੋਣ ਜਿੱਤਣ ਵਾਲੇ ਇਹ ਡਾਕਟਰ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਹਨ।