Breaking News
Home / ਪੰਜਾਬ / ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਅਤੇ ਚੰਨੀ ਦੇ ਸਿਰ ਭੱਜਣ ਲੱਗਾ

ਕਾਂਗਰਸ ਦੀ ਹਾਰ ਦਾ ਠੀਕਰਾ ਸਿੱਧੂ ਅਤੇ ਚੰਨੀ ਦੇ ਸਿਰ ਭੱਜਣ ਲੱਗਾ

ਕੈਪਟਨ ਅਮਰਿੰਦਰ ਬੋਲੇ, ਕਾਂਗਰਸ ਹਾਈਕਮਾਨ ਕਦੇ ਸਬਕ ਨਹੀਂ ਸਿੱਖੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਦੀ ਹੋਈ ਹਾਰ ਦਾ ਠੀਕਰਾ ਹੁਣ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਸਿਰ ਭੱਜਣ ਲੱਗਾ ਹੈ। ਕਈ ਆਗੂਆਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦਾ ਨੁਕਸਾਨ ਕੀਤਾ ਹੈ। ਧਿਆਨ ਰਹੇ ਕਿ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਪਹਿਲਾਂ ਭਾਜਪਾ ਵਿਚ ਰਹੇ ਹਨ ਅਤੇ ਬਾਅਦ ਵਿਚ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸੇ ਦੌਰਾਨ ਕਈ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਨਹੀਂ ਸੀ ਐਲਾਨਣਾ ਚਾਹੀਦਾ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਚ ਹੋਈ ਹਾਰ ਦਾ ਠੀਕਰਾ ਚਰਨਜੀਤ ਸਿੰਘ ਚੰਨੀ ਸਿਰ ਭੰਨਿਆ ਹੈ। ਸਿੱਧੂ ਨੇ ਕਿਹਾ ਕਿ ਜਦੋਂ ਚੰਨੀ ਨੂੰ ਸੀਐਮ ਚਿਹਰਾ ਐਲਾਨਿਆ ਗਿਆ ਸੀ ਤਾਂ ਉਨ੍ਹਾਂ ਚੰਨੀ ਦਾ ਹੱਥ ਫੜ ਕੇ ਕਹਿ ਦਿੱਤਾ ਸੀ ਕਿ ਹੁਣ ਜ਼ਿੰਮੇਵਾਰੀ ਚੰਨੀ ਦੀ ਹੈ। ਇਹ ਗੱਲ ਨਵਜੋਤ ਸਿੱਧੂ ਨੇ ਅੱਜ ਅੰਮਿ੍ਰਤਸਰ ਦੇ ਵੇਰਕਾ ਵਿਚ ਆਪਣੇ ਸਮਰਥਕਾਂ ਨੂੰ ਮਿਲਣ ਤੋਂ ਬਾਅਦ ਕਹੀ ਹੈ। ਇਸੇ ਦੌਰਾਨ ਨਵਜੋਤ ਸਿੱਧੂ ਨੇ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣ ਤੋਂ ਸਾਫ ਮਨਾ ਕਰ ਦਿੱਤਾ। ਉਧਰ ਦੂਜੇ ਕਈ ਆਗੂਆਂ ਨੇ ਪੰਜਾਬ ਵਿਚ ਕਾਂਗਰਸ ਦੀ ਹਾਰ ਲਈ ਕੈਪਟਨ ਅਮਰਿੰਦਰ ਨੂੰ ਜ਼ਿੰਮੇਵਾਰ ਦੱਸਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਗੁੱਸੇ ਵਿਚ ਆ ਕੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਕਦੀ ਵੀ ਸਬਕ ਨਹੀਂ ਸਿੱਖੇਗੀ। ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼, ਮਨੀਪੁਰ, ਗੋਆ ਅਤੇ ਉਤਰਾਖੰਡ ਵਿਚ ਕਾਂਗਰਸ ਦੀ ਨਮੋਸ਼ੀਜਨਕ ਹਾਰ ਲਈ ਕੌਣ ਜ਼ਿੰਮੇਵਾਰ ਹੈ।

Check Also

ਪੰਜਾਬ ਦੇ 18 ਪੁਲਿਸ ਅਫ਼ਸਰਾਂ ਨੂੰ ਮਿਲੇਗਾ ਡੀਜੀਪੀ ਡਿਸਕ ਐਵਾਰਡ

ਐਵਾਰਡ ਹਾਸਲ ਕਰਨ ਵਾਲਿਆਂ ’ਚ ਤਿੰਨ ਆਈਪੀਐਸ ਅਤੇ 7 ਪੀਪੀਐਸ ਅਧਿਕਾਰੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : …