24.8 C
Toronto
Wednesday, September 17, 2025
spot_img
Homeਪੰਜਾਬਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

ਕਿਹਾ : ਨਵੀਂ ‘ਆਪ’ ਸਰਕਾਰ ਲੋਕ ਹਿੱਤ ਦੇ ਫੈਸਲਿਆਂ ਨੂੰ ਬਰਕਰਾਰ ਰੱਖੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਹੋਈ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੱਕ ਚੰਨੀ ਕਾਰਜਕਾਰੀ ਮੁੱਖ ਮੰਤਰੀ ਦੇ ਤੌਰ ’ਤੇ ਕੰਮ ਕਰਦੇ ਰਹਿਣਗੇ, ਹਾਲਾਂਕਿ ਚੰਨੀ ਕੋਲ ਫੈਸਲੇ ਲੈਣ ਦੀ ਤਾਕਤ ਹੁਣ ਨਹੀਂ ਰਹੇਗੀ। ਰਾਜਪਾਲ ਬੀਐਲ ਪੁਰੋਹਿਤ ਨੇ ਚੰਨੀ ਨੂੰ ਨਵੀਂ ਸਰਕਾਰ ਦੇ ਆਉਣ ਤੱਕ ਕੰਮ ਕਰਨ ਲਈ ਕਿਹਾ ਹੈ। ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਚੰਨੀ ਨੇ ਆਮ ਆਦਮੀ ਪਾਰਟੀ ਦੀ ਬਣਨ ਵਾਲੀ ਸਰਕਾਰ ਨੂੰ ਕਿਹਾ ਕਿ ਉਹ ਪਿਛਲੀ ਕਾਂਗਰਸ ਸਰਕਾਰ ਦੇ 111 ਦਿਨ ਦੇ ਲੋਕ ਹਿੱਤ ਦੇ ਫੈਸਲਿਆਂ ਨੂੰ ਵੀ ਬਰਕਰਾਰ ਰੱਖੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਚੰਨੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ਵੀ ਕੀਤੀ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਪੰਜਾਬ ਵਿਚ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਦੋ ਸੀਟਾਂ ਤੋਂ ਚੋਣ ਲੜੇ ਸਨ ਅਤੇ ਉਹ ਦੋਵੇਂ ਸੀਟਾਂ ਤੋਂ ਬੁਰੀ ਤਰ੍ਹਾਂ ਹਾਰ ਗਏ। ਇਸੇ ਦੌਰਾਨ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

RELATED ARTICLES
POPULAR POSTS