ਸਕੂਟਰ ’ਤੇ ਚੋਣ ਪ੍ਰਚਾਰ ਕਰਨ ਵਾਲੀ ਨਰਿੰਦਰ ਕੌਰ ਭਰਾਜ ਅਤੇ ਮੋਬਾਇਲਾਂ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਲਾਭ ਸਿੰਘ ਉਗੋਕੇ ਦੀ ਹੋਈ ਜਿੱਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਇਸ ਵਾਰ ਸਿਆਸਤ ਵਿਚ ਬਦਲਾਅ ਲਿਆਉਣ ਲਈ ਜਨਤਾ ਨੇ ਅਜਿਹੀ ਹਨ੍ਹੇਰੀ ਲਿਆਂਦੀ ਕਿ ਇਕ ਆਮ ਸਧਾਰਨ ਵਿਅਕਤੀ ਵੀ ਚੋਣ ਜਿੱਤ ਗਿਆ। ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਉਮੀਦਵਾਰ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਤੋਂ ਜਿੱਤ ਦਰਜ ਕਰਕੇ ਵੱਡੀ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਕਾਂਗਰਸੀ ਪਾਰਟੀ ਦੇ ਦਿੱਗਜ਼ ਉਮੀਦਵਾਰ ਵਿਜੇਇੰਦਰ ਸਿੰਗਲਾ ਨੂੰ ਹਰਾ ਦਿੱਤਾ। ਨਰਿੰਦਰ ਕੌਰ ਭਰਾਜ ਘਰ ਦਾ ਸਾਰਾ ਕੰਮ ਕਾਜ ਕਰਕੇ ਸਕੂਟਰ ’ਤੇ ਚੋਣ ਪ੍ਰਚਾਰ ਕਰਨ ਲਈ ਜਾਂਦੀ ਰਹੀ ਹੈ। ਇਸੇ ਤਰ੍ਹਾਂ ਭਦੌੜ ਹਲਕੇ ਤੋਂ ਚਰਨਜੀਤ ਸਿੰਘ ਨੇ ਚੋਣ ਲੜੀ ਹੈ, ਉਸ ਸੀਟ ਤੋਂ ਆਮ ਆਦਮੀ ਪਾਰਟੀ ਨੇ ਇਕ ਆਮ ਸਧਾਰਨ ਨੌਜਵਾਨ ਲਾਭ ਸਿੰਘ ਉਗੋਕੇ ਨੂੰ ਉਮੀਦਵਾਰ ਬਣਾਇਆ ਸੀ, ਜੋ ਇਕ ਮੋਬਾਇਲਾਂ ਦੀ ਦੁਕਾਨ ’ਤੇ ਕੰਮ ਕਰਦਾ ਰਿਹਾ। ਲਾਭ ਸਿੰਘ ਉਗੋਕੇ ਨੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਕਰਾਰੀ ਹਾਰ ਦਿੱਤੀ ਹੈ।