ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਰੱਖਿਆ ਜਾਵੇ ਧਿਆਨ : ਧਾਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿਵਲ ਐਵੀਏਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ ’ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ। ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਸਾਫ਼ ਲਿਖਿਆ ਹੈ ਕਿ ਹੁਣ ਸਿੱਖ ਕਰਮਚਾਰੀ ਆਪਣੇ ਕਕਾਰ ਅਤੇ ਕਿਰਪਾਨ ਪਹਿਨ ਕੇ ਡਿਊਟੀ ਕਰ ਸਕਦੇ ਹਨ। ਜਿਸਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰਾਲੇ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਭਰ ਵਿਚ ਹਵਾਈ ਅੱਡਿਆਂ ’ਤੇ ਅੰਮਿ੍ਰਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾ ਕੇ ਡਿਊਟੀ ਕਰਨ ਤੋਂ ਵਰਜਿਆ ਗਿਆ ਸੀ, ਜਿਸ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਖਤ ਨੋਟਿਸ ਲਿਆ ਗਿਆ ਸੀ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫੈਸਲੇ ’ਤੇ ਇਤਰਾਜ਼ ਕਰਦਿਆਂ ਹਵਾਬਾਜ਼ੀ ਮੰਤਰਾਲੇ ਨੂੰ ਅਜਿਹਾ ਨਿਰਦੇਸ਼ ਵਾਪਸ ਲੈਣ ਲਈ ਇਕ ਪੱਤਰ ਵੀ ਲਿਖਿਆ ਸੀ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਕਿਹਾ ਸੀ ਕਿ ਕੋਈ ਵੀ ਨਿਰਦੇਸ਼ ਜਾਰੀ ਕਰਨ ਤੋਂ ਪਹਿਲਾਂ ਸਿੱਖ ਭਾਈਚਾਰੇ ਦੀ ਧਾਰਮਿਕ ਆਜ਼ਾਦੀ ਦਾ ਧਿਆਨ ਰੱਖਿਆ ਜਾਵੇ।