Breaking News
Home / ਭਾਰਤ / ਸੰਯੁਕਤ ਕਿਸਾਨ ਮੋਰਚਾ 21 ਮਾਰਚ ਨੂੰ ਦੇਸ਼ ਭਰ ’ਚ ਕਰੇਗਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚਾ 21 ਮਾਰਚ ਨੂੰ ਦੇਸ਼ ਭਰ ’ਚ ਕਰੇਗਾ ਰੋਸ ਪ੍ਰਦਰਸ਼ਨ

25 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗਾ ਟਰੈਕਟਰ ਮਾਰਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਅੱਜ ਸੋਮਵਾਰ ਨੂੰ ਦਿੱਲੀ ਵਿਚ ਹੋਈ ਹੈ ਅਤੇ ਕਿਸਾਨ ਅੰਦੋਲਨ ਨੂੰ ਦੁਬਾਰਾ ਫਿਰ ਸ਼ੁਰੂ ਕਰਨ ਦਾ ਫੈਸਲਾ ਹੋ ਗਿਆ ਹੈ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 21 ਮਾਰਚ ਨੂੰ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਹੋਵੇਗਾ। ਇਸ ਤੋਂ ਬਾਅਦ 25 ਮਾਰਚ ਨੂੰ ਚੰਡੀਗੜ੍ਹ ਵਿਚ ਟਰੈਕਟਰ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਮਐਸਪੀ ਨੂੰ ਲੈ ਕੇ ਕਿਸਾਨ ਇਕ ਹਫਤੇ ਤੱਕ ਵਿਰੋਧ ਪ੍ਰਦਰਸ਼ਨ ਕਰਨਗੇ। ਮੋਰਚੇ ਨਾਲ ਜੁੜੇ ਆਗੂਆਂ ਦਾ ਕਹਿਣਾ ਸੀ ਕਿ ਦੁਬਾਰਾ ਕਿਸ ਤਰ੍ਹਾਂ ਦਾ ਅੰਦੋਲਨ ਸ਼ੁਰੂ ਕਰਨਾ ਹੈ ਇਸ ਸਬੰਧੀ ਫੈਸਲਾ ਕਰ ਲਿਆ ਜਾਵੇਗਾ। ਹਾਲਾਂਕਿ ਪੰਜਾਬ ਅਤੇ ਯੂਪੀ ਦੀਆਂ ਚੋਣਾਂ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਕਈ ਆਗੂ ਅਤੇ ਕਿਸਾਨ ਸੰਗਠਨ ਹੁਣ ਅੰਦੋਲਨ ਤੋਂ ਕਿਨਾਰਾ ਕਰਦੇ ਨਜ਼ਰ ਆ ਰਹੇ ਹਨ। ਉਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ। ਇਸੇ ਦੌਰਾਨ ਪੰਜਾਬ ਵਿਚ ਕਈ ਕਿਸਾਨ ਆਗੂਆਂ ਨੇ ਚੋਣ ਲੜੀ ਹੈ ਅਤੇ ਕਿਸੇ ਵੀ ਕਿਸਾਨ ਆਗੂ ਨੂੰ ਜਿੱਤ ਨਹੀਂ ਮਿਲੀ।

Check Also

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ

ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ …