Breaking News
Home / ਪੰਜਾਬ / ਪੰਜਾਬ ਦੀ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ

ਪੰਜਾਬ ਦੀ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ

ਵੇਣੂ ਪਰਸਾਦ ਨੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਵਜੋਂ ਸੰਭਾਲੀ ਕੁਰਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਅਫਸਰਸ਼ਾਹੀ ਵਿਚ ਪਹਿਲਾ ਵੱਡਾ ਬਦਲਾਅ ਹੋਇਆ ਹੈ। ਆਈਏਐਸ ਅਫਸਰ ਏ. ਵੇਣੂ ਪਰਸਾਦ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਭਗਵੰਤ ਮਾਨ ਦੇ ਐਡੀਸ਼ਨਲ ਚੀਫ ਸੈਕਟਰੀ ਦਾ ਚਾਰਜ ਸੰਭਾਲ ਲਿਆ ਹੈ। ਧਿਆਨ ਰਹੇ ਕਿ ਇਸ ਸਬੰਧੀ ਨਿਰਦੇਸ਼ ਸ਼ਨੀਵਾਰ ਨੂੰ ਹੀ ਜਾਰੀ ਹੋ ਗਏ ਸਨ, ਪਰ ਅੱਜ ਸੋਮਵਾਰ ਨੂੰ ਉਨ੍ਹਾਂ ਨੇ ਦਫਤਰ ਪਹੁੰਚ ਕੇ ਕੁਰਸੀ ਸੰਭਾਲ ਲਈ ਹੈ। ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਰਹਿੰਦਿਆਂ ਹੁਸਨ ਲਾਲ ਇਸ ਅਹੁਦੇ ’ਤੇ ਤਾਇਨਾਤ ਸਨ। ਜ਼ਿਕਰਯੋਗ ਹੈ ਕਿ 16 ਮਾਰਚ ਨੂੰੂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਇਸ ਤੋਂ ਬਾਅਦ ਪੰਜਾਬ ਦੀ ਅਫਸਰਸ਼ਾਹੀ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ। ਇਹ ਵੀ ਚਰਚਾ ਹੈ ਕਿ ਚੀਫ ਸੈਕਟਰੀ ਅਨਿਰੁਧ ਤਿਵਾੜੀ ਨੂੰ ਵੀ ਬਦਲਿਆ ਜਾ ਸਕਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਪੁਲਿਸ ਵਿਚ ਬਦਲਾਅ ਨਹੀਂ ਹੋਵੇਗਾ ਕਿਉਂਕਿ ਵੀ.ਕੇ. ਭਾਵਰਾ ਯੂਪੀਐਸਸੀ ਪੈਨਲ ਤੋਂ ਬਾਅਦ ਹੀ ਡੀਜੀਪੀ ਬਣੇ ਹਨ।

 

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …