-5.6 C
Toronto
Tuesday, December 16, 2025
spot_img
Homeਪੰਜਾਬਪੰਜਾਬ ਕਾਂਗਰਸ ਦੀ ਸਮੀਖਿਆ ਮੀਟਿੰਗ ’ਚ ਛਲਕਿਆਂ ਉਮੀਦਵਾਰਾਂ ਦਾ ਦਰਦ

ਪੰਜਾਬ ਕਾਂਗਰਸ ਦੀ ਸਮੀਖਿਆ ਮੀਟਿੰਗ ’ਚ ਛਲਕਿਆਂ ਉਮੀਦਵਾਰਾਂ ਦਾ ਦਰਦ

ਕਿਹਾ : ਸਾਨੂੰ ਚੰਨੀ, ਸਿੱਧੂ ਅਤੇ ਜਾਖੜ ਦੀ ਬਿਆਨਬਾਜ਼ੀ ਨੇ ਹਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਮਾਲਵੇ ਦੇ ਕਾਂਗਰਸੀ ਉਮੀਦਵਾਰਾਂ ਕੋਲੋਂ ਹਾਰ ਦੇ ਕਾਰਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਾਲਵੇ ਦੇ ਕਾਂਗਰਸੀ ਉਮੀਦਵਾਰਾਂ ਨੇ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਹਾਰ ਲਈ ਜ਼ਿੰਮੇਵਾਰ ਦੱਸਿਆ। ਮਾਮਲੇ ਦੇ ਕਾਂਗਰਸੀ ਉਮੀਦਵਾਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਵੱਲੋਂ ਇਕ-ਦੂਜੇ ਖਿਆਲ ਕੀਤੀ ਗਈ ਬਿਆਨਬਾਜ਼ੀ ਕਾਰਨ ਪੰਜਾਬ ਦੇ ਲੋਕਾਂ ਦਾ ਕਾਂਗਰਸ ਤੋਂ ਭਰੋਸਾ ਉਠ ਗਿਆ ਸੀ। ਜੇਕਰ ਇਹ ਆਗੂ ਮਿਲ ਕੇ ਚਲਦੇ ਤਾਂ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਫਾਇਦਾ ਮਿਲਣਾ ਸੀ। ਸਾਬਕਾ ਵਿਧਾਇਕ ਦਰਸ਼ਨ ਬਰਾੜ ਨੇ ਕਿਹਾ ਕਿ ਜਦੋਂ ਜਾਖੜ ਨੇ ਬਿਆਨ ਦਿੱਤਾ ਕਿ ਮੈਨੂੰ ਹਿੰਦੂ ਹੋਣ ਕਰਕੇ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਤਾਂ ਪੰਜਾਬ ਦੇ ਸਾਰੇ ਹਿੰਦੂ ਕਾਂਗਰਸ ਦੇ ਉਲਟ ਹੋ ਗਏ। ਜਦਕਿ ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਹਾਰ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਚੰਨੀ ਦੇ ‘ਭਈਆ’ ਟਿੱਪਣੀ ਤੋਂ ਬਾਅਦ ਪੰਜਾਬ ’ਚ ਰਹਿੰਦੇ ਪਰਵਾਸੀ ਕਮਿਆਂ ਨੇ ਕਾਂਗਰਸ ਨੂੰ ਵੋਟ ਨਹੀਂ ਦਿੱਤੀ। ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ਨੇ ਵੀ ਹਾਰ ਲਈ ਚੰਨੀ ਨੂੰ ਜ਼ਿੰਮੇਵਾਰ ਦੱਸਿਆ। ਨਾ ਤਾਂ 36 ਹਜ਼ਾਰ ਕਾਮੇ ਪੱਕੇ, ਨਾ ਰੇਤਾ ਸਸਤਾ ਹੋਇਆ ਬਲਕਿ ਈਡੀ ਕੀਤੀ ਗਈ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਰਿਸ਼ਤੇਦਾਰ ਕੋਲੋਂ 10 ਕਰੋੜ ਰੁਪਏ ਬਰਾਮਦ ਹੋਏ, ਜਿਸ ਨੂੰ ਲੈ ਕੇ ਵੀ ਪੰਜਾਬ ਦੇ ਲੋਕਾਂ ਨੂੰ ਅੰਦਰ ਗਲਤ ਸੁਨੇਹਾ ਗਿਆ। ਜਦਕਿ ਦੂਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਕਹਿ ਚੁੱਕੇ ਹਨ ਕਿ ਜਦੋਂ ਚੋਣਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਲੜੀਆਂ ਗਈਆਂ ਤਾਂ ਹਾਰ ਲਈ ਜਿੰਮੇਵਾਰ ਵੀ ਚਰਨਜੀਤ ਸਿੰਘ ਚੰਨੀ ਹੀ ਹਨ।

 

RELATED ARTICLES
POPULAR POSTS