Breaking News
Home / ਪੰਜਾਬ / ਵਿਰੋਧੀ ਧਿਰ ਦਾ ਆਗੂ ਬਣਨ ਲਈ ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਸਿਆਸੀ ਜੰਗ

ਵਿਰੋਧੀ ਧਿਰ ਦਾ ਆਗੂ ਬਣਨ ਲਈ ਪੰਜਾਬ ਕਾਂਗਰਸ ’ਚ ਸ਼ੁਰੂ ਹੋਈ ਸਿਆਸੀ ਜੰਗ

ਪ੍ਰਤਾਪ ਬਾਜਵਾ, ਸੁਖਜਿੰਦਰ ਰੰਧਾਵਾ ਤੇ ਰਾਜਾ ਵੜਿੰਗ ਦੌੜ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਵੱਡੀ ਹਾਰ ਤੋਂ ਵੀ ਪੰਜਾਬ ਕਾਂਗਰਸ ਨੇ ਕੋਈ ਸਬਕ ਨਹੀਂ ਸਿੱਖਿਆ। ਪਹਿਲਾਂ ਪੰਜਾਬ ਕਾਂਗਰਸ ਅੰਦਰ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਖਿੱਚੋਤਾਣ ਚਲਦੀ ਰਹੀ ਅਤੇ ਹੁਣ ਹਾਰ ਤੋਂ ਬਾਅਦ ਵਿਰੋਧੀ ਧਿਰ ਦਾ ਆਗੂ ਬਣਨ ਲਈ ਕਾਂਗਰਸੀਆਂ ਅੰਦਰ ਸਿਆਸੀ ਜੰਗ ਤੇਜ਼ ਹੋ ਗਈ ਹੈ। ਇਸ ਸਿਆਸੀ ਜੰਗ ਵਿਚ ਕਾਂਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਮ ਸ਼ਾਮਲ ਹੈ। ਹਾਲਾਂਕਿ ਇਨ੍ਹਾਂ ਤਿੰਨੋਂ ਵਿਧਾਇਕਾਂ ਵਿਚੋਂ ਫਿਲਹਾਲ ਕਿਸੇ ਨੇ ਵੀ ਖੁੱਲ੍ਹ ਕੇ ਦਾਅਵੇਦਾਰੀ ਪੇਸ਼ ਨਹੀਂ ਕੀਤੀ ਪ੍ਰੰਤੂ ਇਨ੍ਹਾਂ ਦੇ ਸਮਰਥਕਾਂ ਵੱਲੋਂ ਚਰਚਾ ਜ਼ਰੂਰ ਕੀਤੀ ਜਾ ਰਹੀ ਹੈ। ਉਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਦੀ ਚੋਣ ਲਈ ਵੋਟਿੰਗ ਕਰਵਾਈ ਜਾਵੇ ਅਤੇ ਜਿਸ ਨੂੰ ਜ਼ਿਆਦਾ ਵੋਟਾਂ ਮਿਲਣ ਉਸ ਨੂੰ ਵਿਰੋਧੀ ਧਿਰ ਦਾ ਆਗੂ ਬਣਾ ਦੇਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਵਿਰੋਧੀ ਧਿਰ ਦਾ ਆਗੂ ਅਜਿਹਾ ਹੋਣਾ ਚਾਹੀਦਾ ਹੈ ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲ ਸਕੇ ਅਤੇ ਇਸ ਲਈ ਵੋਟਿੰਗ ਹੀ ਸਹੀ ਤਰੀਕਾ ਹੋਵੇਗਾ। ਧਿਆਨ ਰਹੇ ਪੰਜਾਬ ਵਿਧਾਨ ਚੋਣਾਂ ਦੌਰਾਨ 117 ਸੀਟਾਂ ਵਿਚੋਂ ਕਾਂਗਰਸ ਪਾਰਟੀ ਨੂੰੂ ਸਿਰਫ਼ 18 ਸੀਟਾਂ ’ਤੇ ਹੀ ਜਿੱਤ ਹਾਸਲ ਹੋਈ ਹੈ।

 

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …