ਕਰਨਾਟਕ ’ਚ ਵਿਦਿਆਰਥਣਾਂ ਨੇ ਪ੍ਰੀਖਿਆ ਦਾ ਕੀਤਾ ਬਾਈਕਾਟ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਨਾਟਕ ਹਾਈਕੋਰਟ ਨੇ ਸਕੂਲ-ਕਾਲਜ ਵਿਚ ਹਿਜਾਬ ’ਤੇ ਪਾਬੰਦੀ ਨੂੰ ਸਹੀ ਦੱਸਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਹਿਜਾਬ ਇਸਲਾਮ ਦੀ ਜ਼ਰੂਰੀ ਪ੍ਰਥਾ ਦਾ ਹਿੱਸਾ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਇਸਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਰਨਾਟਕ ਦੇ ਯਾਦਗਿਰ ਵਿਚ ਇਕ ਸਰਕਾਰੀ ਕਾਲਜ ਵਿਚ ਵਿਦਿਆਰਥਣਾਂ ਨੇ ਪ੍ਰੀਖਿਆ ਦਾ ਬਾਈਕਾਟ ਵੀ ਕੀਤਾ ਹੈ। ਉਧਰ ਦੂਜੇ ਪਾਸੇ ਅਦਾਲਤ ਦੇ ਫੈਸਲੇ ਖਿਲਾਫ ਵਿਦਿਆਰਥਣਾਂ ਨੇ ਸੁਪਰੀਮ ਕੋਰਟ ਜਾਣ ਦੀ ਗੱਲ ਕਹੀ ਹੈ। ਹਾਈਕੋਰਟ ਵਿਚ ਹਿਜਾਬ ਦੀ ਇਜਾਜ਼ਤ ਮੰਗਣ ਵਾਲੀਆਂ ਵਿਦਿਆਰਥਣਾਂ ਵਲੋਂ ਪੇਸ਼ ਹੋਏ ਵਕੀਲ ਐਮ. ਧਰ ਨੇ ਵੀ ਹਿਜਾਬ ਬੈਨ ਖਿਲਾਫ ਸੁਪਰੀਮ ਕੋਰਟ ਜਾਣ ਦੀ ਗੱਲ ਕਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ ਹਾਈਕੋਰਟ ਨੇ ਸਾਨੂੰ ਨਿਰਾਸ਼ ਕੀਤਾ ਹੈ, ਉਮੀਦ ਹੈ ਕਿ ਸੁਪਰੀਮ ਕੋਰਟ ਵਿਚ ਸਾਨੂੰ ਨਿਆਂ ਮਿਲੇਗਾ। ਇਸੇ ਦੌਰਾਨ ਮੁਸਲਿਮ ਆਗੂ ਅਸਰੂਦੀਨ ਓਵੈਸੀ ਨੇ ਅਦਾਲਤ ਦੇ ਫੈਸਲੇ ਨਾਲ ਅਸਹਿਮਤੀ ਜਤਾਈ ਹੈ ਅਤੇ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀ ਇਸ ਨੂੰ ਮੁਸਲਿਮ ਮਹਿਲਾਵਾਂ ਦੀ ਧਾਰਮਿਕ ਅਜ਼ਾਦੀ ਦੇ ਖਿਲਾਫ ਦੱਸਿਆ ਹੈ।
Check Also
ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ
ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …