ਇੰਦਰਬੀਰ ਸਿੰਘ ਨਿੱਝਰ ਨੂੰ ਬਣਾਇਆ ਪ੍ਰੋਟੈਮ ਸਪੀਕਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਏ ਜਾਣ ਤੋਂ ਬਾਅਦ ਭਗਵੰਤ ਮਾਨ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਦਾ ਇਜਲਾਸ ਬੁਲਾਇਆ ਗਿਆ ਹੈ ਜੋ ਤਿੰਨ ਦਿਨ ਦਾ ਹੋਵੇਗਾ। ਪੰਜਾਬ ਸਰਕਾਰ ਵੱਲੋਂ ਭਲਕੇ 17, 21 ਤੇ 23 ਮਾਰਚ ਨੂੰ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਚੁਣਿਆ ਗਿਆ ਹੈ। ਵੈਸੇ 21 ਮਾਰਚ ਨੂੰ ਵਿਧਾਨ ਸਭਾ ਦੇ ਸਪੀਕਰ ਦੀ ਚੋਣ ਹੋਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਦੱਖਣੀ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਅਤੇ ਰੇਡੀਓਲੋਜਿਸਟ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਚੀਫ਼ ਖ਼ਾਲਸਾ ਦੀਵਾਨ ਦਾ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …