ਅੱਜ ਤੋਂ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗ ਵੀ ਲਗਵਾ ਸਕਣਗੇ ਬੂਸਟਰ ਡੋਜ਼
ਬੈਂਗਲੁਰੂ/ਬਿਊਰੋ ਨਿਊਜ਼
ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਦੇਸ਼ ਨੇ ਅੱਜ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ 12 ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਦੇਸ਼ ਭਰ ਵਿਚ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਉਮਰ ਅਧੀਨ ਆਉਂਦੇ ਦੇਸ਼ ਭਰ ਦੇ ਬੱਚਿਆਂ ਨੂੰ ਸਿਰਫ਼ ਹੈਦਰਾਬਾਦ ਸਥਿਤ ਬਾਇਓਲੋਜੀਕਲ-ਈ ਵੱਲੋਂ ਵਿਕਸਤ ਕੀਤੀ ਗਈ ਕੋਰਬੇਵੈਕਸ ਵੈਕਸੀਨ ਲਗਾਈ ਜਾਵੇਗੀ। ਟੀਕਾਕਰਨ ਲਈ ਔਨਲਾਈਨ ਰਜਿਸਟ੍ਰੇਸ਼ਨ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਇਸ ਤੋਂ ਇਲਾਵਾ ਬੱਚਿਆਂ ਨੂੰ ਟੀਕਾਕਰਨ ਕੇਂਦਰ ’ਤੇ ਲਿਜਾ ਕੇ ਵੀ ਵੈਕਸੀਨ ਲਗਵਾਈ ਜਾ ਸਕਦੀ ਹੈ। ਦੇਸ਼ ਵਿਚ 12 ਤੋਂ 14 ਸਾਲ ਉਮਰ ਵਰਗ ਦੇ 4 ਕਰੋੜ ਤੋਂ ਵੱਧ ਬੱਚਿਆਂ ਨੂੰ ਇਸ ਟੀਕਾਕਰਨ ਮੁਹਿੰਮ ਵਿਚ ਸ਼ਾਮਿਲ ਕੀਤਾ ਜਾਵੇਗਾ। ਉਧਰ ਅੱਜ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ 60 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਨੂੰ ਤੀਜੀ ਡੋਜ਼ ਯਾਨੀ ਬੂਸਟਰ ਡੋਜ਼ ਲਗਾਉਣੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …