ਅਨਿਲ ਵਿੱਜ ਬੋਲੇ, ‘ਆਪ’ ਦਾ ਜਨਮ ਧੋਖੇ ਨਾਲ ਹੋਇਆ
ਚੰਡੀਗੜ੍ਹ/ਬਿਊੁਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਇਸ ਦੌਰਾਨ ਹਰਿਆਣਾ ਸਰਕਾਰ ਵਿਚ ਵੀ ਸਿਆਸਤ ਦੇਖਣ ਨੂੰ ਮਿਲੀ ਹੈ। ਹਰਿਆਣਾ ਸਰਕਾਰ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ ਅਤੇ ਦੂਜੇ ਪਾਸੇ ਅਨਿਲ ਵਿੱਜ ਸਿਆਸੀ ਤਨਜ ਕਸ ਰਹੇ ਹਨ। ਦੁਸ਼ਿਅੰਤ ਚੌਟਾਲਾ ਨੇ ਭਗਵੰਤ ਮਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦ ਹੈ ਕਿ ਭਗਵੰਤ ਮਾਨ ਜਨਤਾ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਇਸੇ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਤਨਜ ਕਸਿਆ ਕਿ ਆਮ ਆਦਮੀ ਪਾਰਟੀ ਦਾ ਜਨਮ ਧੋਖੇ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਨਾ ਹਜ਼ਾਰੇ ਅੰਦੋਲਨ ਲਈ ਬੈਠੇ ਸਨ, ਅਤੇ ਇਸਦੀ ਆੜ ਵਿਚ ਹੀ ਇਕ ਸੰਗਠਨ ਦਾ ਨਿਰਮਾਣ ਕੀਤਾ ਗਿਆ ਸੀ। ਅਨਿਲ ਵਿੱਜ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਦੇਖਦੇ ਹਾਂ ਕੀ ਹੁੰਦਾ ਹੈ।