1.5 C
Toronto
Wednesday, March 25, 2026
spot_img
Homeਪੰਜਾਬਪੰਜਾਬ ਦੇ ਮੰਤਰੀ 19 ਮਾਰਚ ਨੂੰ ਚੁੱਕਣਗੇ ਸਹੁੰ

ਪੰਜਾਬ ਦੇ ਮੰਤਰੀ 19 ਮਾਰਚ ਨੂੰ ਚੁੱਕਣਗੇ ਸਹੁੰ

ਪੰਜਾਬ ਰਾਜ ਭਵਨ ਚੰਡੀਗੜ੍ਹ ’ਚ ਹੋਵੇਗਾ ਸਹੰੁ ਚੁੱਕ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਬਾਕੀ ਮੰਤਰੀ ਆਉਂਦੀ 19 ਮਾਰਚ ਨੂੰ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ’ਚ ਹੋਵੇਗਾ। ਧਿਆਨ ਰਹੇ ਇਸ ਆਡੀਟੋਰੀਅਮ ਵਿਚ ਇਹ ਪਹਿਲਾ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਇਸ ਸਮਾਗਮ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕਾਂ ਵਿਚੋਂ ਜਿਹੜੇ ਮੰਤਰੀ ਬਣਾਏ ਜਾਣੇ ਹਨ, ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਗਮ ਵਿਚ ਹਰ ਕਿਸੇ ਨੂੰ ਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਸਿਰਫ ਵੀਆਈਪੀ ਹੀ ਸ਼ਾਮਲ ਹੋ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ 117 ਵਿਚੋਂ 92 ਸੀਟਾਂ ਜਿੱਤ ਕੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ।

 

RELATED ARTICLES
POPULAR POSTS